ਲੁਧਿਆਣਾ : ਵਧਦੀ ਗਰਮੀ, ਬਰਸਾਤ ਦੇ ਮੌਸਮ ਵਿੱਚ ਵੱਧਦੀ ਨਮੀ ਅਤੇ ਲਗਾਤਾਰ ਬਿਜਲੀ ਦੇ ਕੱਟਾਂ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪੇਂਡੂ ਖੇਤਰਾਂ ਦੀ ਹਾਲਤ ਹੋਰ ਵੀ ਤਰਸਯੋਗ ਹੈ, ਜਿੱਥੇ ਬਿਜਲੀ ਦੀ ਸਮੱਸਿਆ ਪਹਿਲਾਂ ਹੀ ਗੰਭੀਰ ਬਣੀ ਹੋਈ ਹੈ।

ਜਮਾਤਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਗਰਮੀ ਤੋਂ ਬਚਣ ਲਈ ਵਿਦਿਆਰਥੀਆਂ ਦਾ ਧਿਆਨ ਪੜ੍ਹਾਈ ਤੋਂ ਹਟ ਗਿਆ ਹੈ। ਕਲਾਸਾਂ ਵਿੱਚ ਬੱਚਿਆਂ ਨੂੰ ਅਕਸਰ ਹੱਥਾਂ ਨਾਲ ਕਾਪੀਆਂ ਅਤੇ ਕਿਤਾਬਾਂ ਹਿਲਾ ਕੇ ਉਨ੍ਹਾਂ ਤੋਂ ਹਵਾ ਲੈਂਦੇ ਦੇਖਿਆ ਜਾ ਸਕਦਾ ਹੈ ਕਿਉਂਕਿ ਸਕੂਲੀ ਕਲਾਸਾਂ ਵਿੱਚ ਬੱਚੇ ਜ਼ਿਆਦਾ ਹੋਣ ਦੇ ਬਾਵਜੂਦ ਇੱਕ ਪੱਖਾ ਹੀ ਹੁੰਦਾ ਹੈ। ਇਸ ਸਥਿਤੀ ਵਿੱਚ ਬੱਚੇ ਕੀ ਪੜ੍ਹ ਰਹੇ ਹੋਣਗੇ, ਇਸ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਪੱਖੇ ਬੰਦ ਹੋਣ ਕਾਰਨ ਕਲਾਸ ਰੂਮ ਅੱਗ ਦੀਆਂ ਭੱਠੀਆਂ ਵਿੱਚ ਤਬਦੀਲ ਹੋ ਗਏ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪੜ੍ਹਾਈ ਦੀ ਬਜਾਏ ਪਸੀਨਾ ਪੂੰਝਣ ਵਿੱਚ ਜ਼ਿਆਦਾ ਸਮਾਂ ਲਗਾ ਰਹੇ ਹਨ। ਇਸ ਸਥਿਤੀ ਤੋਂ ਅਧਿਆਪਕ ਵੀ ਕਾਫੀ ਪਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਉਹ ਵਿਦਿਆਰਥੀਆਂ ਨੂੰ ਸਹੀ ਢੰਗ ਨਾਲ ਪੜ੍ਹਾਉਣ ਦੇ ਸਮਰੱਥ ਨਹੀਂ ਹਨ। ਔਨਲਾਈਨ ਲਰਨਿੰਗ ਸਮੱਗਰੀ ਦਿਖਾਉਣ ਲਈ ਪ੍ਰੋਜੈਕਟਰ ਅਤੇ ਕੰਪਿਊਟਰ ਦੀ ਵਰਤੋਂ ਕਰਨਾ ਭੁੱਲ ਜਾਓ, ਇੱਥੋਂ ਤੱਕ ਕਿ ਬੁਨਿਆਦੀ ਅਧਿਆਪਨ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ‘ਚ ਮਾਪੇ ਸਕੂਲ ਦੇ ਸਮੇਂ ‘ਚ ਬਦਲਾਅ ਦੀ ਮੰਗ ਕਰ ਰਹੇ ਹਨ।

ਬਿਜਲੀ ਦੇ ਕੱਟ ਕਾਰਨ ਪਾਣੀ ਦੀ ਪੰਪਿੰਗ ਵੀ ਪ੍ਰਭਾਵਿਤ ਹੋ ਰਹੀ ਹੈ। ਬਿਜਲੀ ਕੱਟਾਂ ਕਾਰਨ ਸਕੂਲਾਂ ਵਿੱਚ ਪਾਣੀ ਦੀਆਂ ਟੈਂਕੀਆਂ ਖਾਲੀ ਹੋ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਨੂੰ ਪੀਣ ਵਾਲਾ ਪਾਣੀ ਲੈਣ ਲਈ ਵੀ ਭਟਕਣਾ ਪੈਂਦਾ ਹੈ। ਗਰਮੀ ਦੇ ਮੌਸਮ ਵਿੱਚ ਪਾਣੀ ਦੀ ਕਮੀ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਵੀ ਬੁਰਾ ਅਸਰ ਪੈ ਰਿਹਾ ਹੈ।

ਲਗਾਤਾਰ ਪੈ ਰਹੀ ਗਰਮੀ ਅਤੇ ਪਾਣੀ ਦੀ ਕਮੀ ਕਾਰਨ ਵਿਦਿਆਰਥੀਆਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਬਹੁਤ ਸਾਰੇ ਵਿਦਿਆਰਥੀਆਂ ਨੂੰ ਚੱਕਰ ਆਉਣੇ, ਸਿਰ ਦਰਦ ਅਤੇ ਉਲਟੀਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਵਿਦਿਆਰਥੀ ਕਲਾਸਾਂ ਤੋਂ ਅੱਧ ਵਿਚਕਾਰ ਘਰ ਚਲੇ ਜਾਂਦੇ ਹਨ। ਵਿਦਿਆਰਥੀ ਅਜੈ ਨੇ ਕਿਹਾ, ‘ਬਿਜਲੀ ਦੀ ਘਾਟ ਕਾਰਨ ਕਲਾਸਾਂ ‘ਚ ਬੈਠਣਾ ਮੁਸ਼ਕਲ ਹੋ ਗਿਆ ਹੈ। ਸਾਨੂੰ ਪਸੀਨਾ ਆਉਂਦਾ ਰਹਿੰਦਾ ਹੈ ਅਤੇ ਅਸੀਂ ਪੜ੍ਹਾਈ ‘ਤੇ ਧਿਆਨ ਨਹੀਂ ਲਗਾ ਪਾ ਰਹੇ ਹਾਂ। ਮਾਪੇ ਆਪਣੇ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਨੂੰ ਲੈ ਕੇ ਬਹੁਤ ਚਿੰਤਤ ਹਨ। ਉਹ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਸਕੂਲਾਂ ਵਿੱਚ ਬਿਜਲੀ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੀ ਸਿਹਤ ਦਾ ਖਿਆਲ ਰੱਖਿਆ ਜਾਵੇ।

ਸਰਕਾਰੀ ਸਕੂਲਾਂ ਵਿੱਚ ਜਨਰੇਟਰ ਅਤੇ ਇਨਵਰਟਰਾਂ ਦਾ ਨਾ ਹੋਣਾ ਵੱਡੀ ਸਮੱਸਿਆ ਬਣ ਗਿਆ ਹੈ। ਬਿਜਲੀ ਕੱਟ ਦੇ ਸਮੇਂ ਸਕੂਲਾਂ ਵਿੱਚ ਬਿਜਲੀ ਦਾ ਕੋਈ ਬਦਲਵਾਂ ਸਰੋਤ ਨਾ ਹੋਣ ਕਾਰਨ ਪੱਖੇ, ਲਾਈਟਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨ ਬੰਦ ਕਰ ਦਿੱਤੇ ਜਾਂਦੇ ਹਨ। ਇਸ ਕਾਰਨ ਨਾ ਸਿਰਫ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਪੜ੍ਹਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਸ ਘਾਟ ਕਾਰਨ ਵਿਦਿਆਰਥੀਆਂ ਨੂੰ ਜਮਾਤਾਂ ਵਿੱਚ ਧਿਆਨ ਲਗਾਉਣ ਵਿੱਚ ਮੁਸ਼ਕਲ ਆਉਂਦੀ ਹੈ ਅਤੇ ਉਨ੍ਹਾਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈਂਦਾ ਹੈ।

Leave a Reply