Advertisement

ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਕੀਤਾ ਨਿਰੀਖਣ

ਗੁਰਦਾਸਪੁਰ : ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਓਪੀਡੀ, ਐਮਰਜੈਂਸੀ ਅਤੇ ਵੱਖ-ਵੱਖ ਵਾਰਡਾਂ, ਟੈਸਟ ਪ੍ਰਯੋਗਸ਼ਾਲਾ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਹਸਪਤਾਲ ਵਿੱਚ ਉਪਲਬਧ ਮੁਫ਼ਤ ਦਵਾਈਆਂ ਦੇ ਸਟਾਕ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਉਨ੍ਹਾਂ ਦੀ ਰਾਏ ਲਈ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਹੈ ਅਤੇ ਹੋਰ ਜ਼ਰੂਰਤਾਂ ਵੀ ਪੂਰੀਆਂ ਕੀਤੀਆਂ ਹਨ ਤਾਂ ਜੋ ਲੋਕ ਉੱਥੋਂ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਹਰੇਕ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਵੇ। ਉਨ੍ਹਾਂ ਕਿਹਾ ਕਿ ਡਾਕਟਰੀ ਪੇਸ਼ਾ ਇੱਕ ਬਹੁਤ ਹੀ ਸਤਿਕਾਰਯੋਗ ਅਤੇ ਸੇਵਾ-ਮੁਖੀ ਪੇਸ਼ਾ ਹੈ ਅਤੇ ਹਸਪਤਾਲ ਦੇ ਸਾਰੇ ਸਟਾਫ਼ ਨੂੰ ਆਪਣੇ ਪੇਸ਼ੇ ਦੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਹਰ ਤਰ੍ਹਾਂ ਨਾਲ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ ਹੈ। ਹਸਪਤਾਲ ਵਿੱਚ ਦਵਾਈਆਂ ਦੇ ਸਟਾਕ ਦੀ ਉਪਲਬਧਤਾ ਦੀ ਜਾਂਚ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਸਪਤਾਲ ਵਿੱਚ ਸਾਰੀਆਂ ਦਵਾਈਆਂ ਦੀ ਸਪਲਾਈ ਨਿਰਧਾਰਤ ਸਮੇਂ ਅਨੁਸਾਰ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਇਸ ਮੌਕੇ ਐਸਐਮਓ ਡਾ. ਅਰਵਿੰਦ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਕੀਤਾ ਨਿਰੀਖਣ appeared first on TimeTv.

Leave a Reply

Your email address will not be published. Required fields are marked *