November 5, 2024

ਵਲਟੋਹਾ ‘ਚ ਇਨਸਾਨੀਅਤ ਹੋਈ ਸ਼ਰਮਸਾਰ,5 ਖ਼ਿਲਾਫ਼ FIR ਦਰਜ

ਭਿੱਖੀਵਿੰਡ: ਵਲਟੋਹਾ ‘ਚ ਉਸ ਸਮੇਂ ਇਨਸਾਨੀਅਤ ਸ਼ਰਮਸਾਰ ਹੁੰਦੀ ਨਜ਼ਰ ਆਈ ਜਦੋਂ ਗੁਆਂਢੀ ਲੜਕੀ ਨਾਲ ਕੋਰਟ ਮੈਰਿਜ ਕਰਨ ਵਾਲੇ ਲੜਕੇ ਦੀ 55 ਸਾਲਾ ਮਾਂ ਨੂੰ ਲੜਕੀ ਦੇ ਮਾਪਿਆਂ ਨੇ ਨੰਗਾ ਕਰ ਦਿੱਤਾ। ਉਕਤ ਲੋਕਾਂ ਨੇ ਆਪਣਾ ਸਰੀਰ ਢੱਕਣ ਦੀ ਕੋਸ਼ਿਸ਼ ਕਰ ਰਹੀ ਔਰਤ ਦੇ ਨਾ ਸਿਰਫ ਕੱਪੜੇ ਹੀ ਖੋਹੇ ਬਲਕਿ ਉਸਦਾ ਸੜਕ ‘ਤੇ ਭੱਜਦੀ ਦਾ ਵੀਡੀਓ ਵੀ ਬਣਾਇਆ ਅਤੇ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਇਸ ਦੇ ਨਾਲ ਹੀ ਥਾਣਾ ਵਲਟੋਹਾ ਦੀ ਪੁਲਿਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਦੋਸ਼ ‘ਚ ਇਕ ਹੀ ਪਰਿਵਾਰ ਦੇ 3 ਮੈਂਬਰਾਂ ਸਮੇਤ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਵਲਟੋਹਾ ਦੀ ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਪਿੰਡ ਵਲਟੋਹਾ ਦੀ ਔਰਤ ਨੇ ਦੋਸ਼ ਲਾਇਆ ਕਿ ਕਰੀਬ ਇਕ ਮਹੀਨਾ ਪਹਿਲਾਂ ਉਸ ਦੇ ਲੜਕੇ ਨੇ ਗੁਆਂਢ ‘ਚ ਰਹਿਣ ਵਾਲੀ ਇਕ ਲੜਕੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਕਾਰਨ 31 ਮਾਰਚ ਦੀ ਸ਼ਾਮ ਨੂੰ ਲੜਕੀ ਦੇ ਭਰਾ ਅਤੇ ਮਾਂ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਰੌਲਾ ਪਾਉਣ ਲੱਗੇ। ਜਦੋਂ ਉਹ ਘਰੋਂ ਬਾਹਰ ਆਈ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ।

ਉਸ ਨੂੰ ਪੂਰੀ ਤਰ੍ਹਾਂ ਨਗਨ ਕੀਤਾ ਅਤੇ ਉਸ ਦੀ ਵੀਡੀਓ ਵੀ ਬਣਾਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੀ ਐਸ.ਐਚ.ਓ ਮੈਡਮ ਸੁਨੀਤਾ ਬਾਵਾ ਨੇ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ ‘ਤੇ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ ਪਰਮਜੀਤ ਸਿੰਘ ਨੇ ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਉਰਫ ਮਨੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।

By admin

Related Post

Leave a Reply