ਗੜ੍ਹਸ਼ੰਕਰ : ਰੋਜ਼ੀ-ਰੋਟੀ ਲਈ ਵਿਦੇਸ਼ ਗਏ ਇਕ ਪੰਜਾਬੀ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਥਿੰਦ ਉਰਫ਼ ਪੰਮਾ (23) ਵਾਸੀ ਗੜ੍ਹਸ਼ਕਰ ਪਿੰਡ ਗੋਲੀਆਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਸਾਊਦੀ ਅਰਬ ਗਿਆ ਹੋਇਆ ਸੀ ਅਤੇ ਘਰ ਦੀਆਂ ਪਰੇਸ਼ਾਨੀਆਂ ਨੂੰ ਲੈ ਕੇ ਕਾਫ਼ੀ ਚਿੰਤਤ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।

Leave a Reply