ਪਾਕਿਸਤਾਨ : ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (India’s External Affairs Minister S Jaishankar)15-16 ਅਕਤੂਬਰ ਨੂੰ ਪਾਕਿਸਤਾਨ ‘ਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (The Shanghai Cooperation Organization),(ਐੱਸ. ਸੀ. ਓ.) ਦੀ ਬੈਠਕ ‘ਚ ਸ਼ਿਰਕਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਇਸ ਦੌਰੇ ਦੀ ਪੁਸ਼ਟੀ ਕੀਤੀ ਹੈ।
ਇਹ ਐਸ.ਸੀ.ਓ ਸੰਮੇਲਨ ਇਸ ਵਾਰ ਪਾਕਿਸਤਾਨ ਦੀ ਮੇਜ਼ਬਾਨੀ ‘ਚ ਹੋਣ ਵਾਲਾ ਖੇਤਰੀ ਸਹਿਯੋਗ ਅਤੇ ਸੁਰੱਖਿਆ ਮੁੱਦਿਆਂ ‘ਤੇ ਚਰਚਾ ਕਰਨ ਦਾ ਅਹਿਮ ਮੰਚ ਹੈ। ਇਸ ਮੀਟਿੰਗ ਵਿੱਚ ਹਿੱਸਾ ਲੈ ਕੇ ਭਾਰਤ ਦਾ ਟੀਚਾ ਐਸ.ਸੀ.ਓ ਮੈਂਬਰਾਂ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਵੱਖ-ਵੱਖ ਸੁਰੱਖਿਆ, ਆਰਥਿਕ ਅਤੇ ਸੱਭਿਆਚਾਰਕ ਮੁੱਦਿਆਂ ‘ਤੇ ਚਰਚਾ ਕਰਨਾ ਹੈ।