ਵਿਧਾਇਕ ਰਾਜ ਕੁਮਾਰ ਚੱਬੇਵਾਲ ‘ਆਪ ‘ਚ ਹੋਏ ਸ਼ਾਮਲ
By admin / March 15, 2024 / No Comments / Punjabi News
ਪੰਜਾਬ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ‘ਚ ਪਾਰਟੀ ਬਦਲਾਅ ਜਾਰੀ ਹਨ। ਇਸ ਕਾਰਨ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ (Raj Kumar Chabewal) ਨੇ ਆਮ ਆਦਮੀ ਪਾਰਟੀ (The Aam Aadmi Party) ਨਾਲ ਹੱਥ ਮਿਲਾ ਲਿਆ ਹੈ। ਉਹ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ: ਰਾਜਕੁਮਾਰ ਚੱਬੇਵਾਲ ਸੀ.ਐਮ. ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪਰਿਵਾਰ ਵੱਲੋਂ ਡਾ: ਰਾਜਕੁਮਾਰ ਜੀ ਦਾ ਸਮੁੱਚੀ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਤਹਿ ਦਿਲੋਂ ਸਵਾਗਤ ਕੀਤਾ ਗਿਆ ਹੈ।
ਦੱਸ ਦਈਏ ਕਿ ‘ਆਪ’ ‘ਚ ਸ਼ਾਮਲ ਹੋਣ ਤੋਂ ਪਹਿਲਾਂ ਚੱਬੇਵਾਲ ਨੇ ਕਾਂਗਰਸ ਅਤੇ ਵਿਧਾਇਕ ਦੋਵਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ‘ਆਪ’ ਸਰਕਾਰ ਰਾਜ ਕੁਮਾਰ ਨੂੰ ਲੋਕ ਸਭਾ ਚੋਣਾਂ ‘ਚ ਉਤਾਰ ਸਕਦੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।