ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੀ ਦਾ ਸਿਲਸਿਲਾ ਵੀ ਜਾਰੀ ਹੈ, ਜਿਸ ਕਾਰਨ ਸਿਆਸਤ ਗਰਮਾਈ ਜਾ ਰਹੀ ਹੈ। ਇਸ ਦੌਰਾਨ ਜਿੱਥੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਸਿਆਸਤ ਨਾਲ ਜੁੜੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।
ਦਰਅਸਲ, ਕਾਂਗਰਸ ਪਾਰਟੀ ਦੇ 2 ਸਾਬਕਾ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਸਬੰਧੀ ਸੀ.ਐਮ ਮਾਨ ਨੇ ਵੀ ਟਵੀਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ‘ਚ ‘ਆਪ’ ਦਾ ਪਰਿਵਾਰ ਵਧ ਰਿਹਾ ਹੈ।