ਵਿਸ਼ਾਖਾਪਟਨਮ : ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਸਿਮਹਾਚਲਮ ਵਿਖੇ ਸ਼੍ਰੀ ਵਰਾਹ ਲਕਸ਼ਮੀ ਨਰਸਿਮਹਾ ਸਵਾਮੀ ਮੰਦਰ ਕੰਪਲੈਕਸ ਦੀ ਇਕ ਪੁਰਾਣੀ ਕੰਧ ਭਾਰੀ ਮੀਂਹ ਕਾਰਨ ਢਹਿ ਗਈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜ਼ਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ , ਜਦਕਿ ਕੁਝ ਹੋਰ ਜ਼ਖਮੀ ਹੋ ਗਏ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪੀ.ਐੱਮ ਮੋਦੀ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਵਿੱਚ ਕਿਹਾ, “ਮੈਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਕੰਧ ਡਿੱਗਣ ਦੀ ਦੁਖਦਾਈ ਘਟਨਾ ਵਿੱਚ ਔਰਤਾਂ ਸਮੇਤ ਕਈ ਲੋਕਾਂ ਦੀ ਦੁਖਦਾਈ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ। ਸਰਕਾਰ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਇਹ ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਕੁਝ ਲੋਕ ਮੰਦਰ ਦੇ ਅਹਾਤੇ ਵਿੱਚ ਮੌਜੂਦ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੀਂਹ ਕਾਰਨ ਕੰਧ ਕਮਜ਼ੋਰ ਹੋ ਗਈ ਸੀ ਅਤੇ ਅਚਾਨਕ ਢਹਿ ਗਈ।
The post ਵਿਸ਼ਾਖਾਪਟਨਮ ‘ਚ ਮੰਦਰ ਦੀ ਕੰਧ ਢਹਿ ਜਾਣ ਨਾਲ 7 ਸ਼ਰਧਾਲੂਆਂ ਦੀ ਹੋਈ ਮੌਤ ,ਰਾਸ਼ਟਰਪਤੀ ਮੁਰਮੂ ਤੇ ਪੀ.ਐੱਮ ਮੋਦੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ appeared first on Time Tv.
Leave a Reply