ਵਿਸ਼ਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਰੇਲਵੇ ਸਟੇਸ਼ਨ (The Visakhapatnam Railway Station) ‘ਤੇ ਅੱਜ ਯਾਨੀ ਐਤਵਾਰ ਨੂੰ ਇੱਕ ਟਰੇਨ ਨੂੰ ਅੱਗ ਲੱਗ ਗਈ। ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿੱਚ ਬੋਗੀ ਨੂੰ ਧੂੰਏਂ ਵਿੱਚ ਸੜਦਾ ਦੇਖਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਕੋਰਬਾ ਤੋਂ ਤਿਰੁਮਾਲਾ ਵਾਇਆ ਵਿਸ਼ਾਖਾਪਟਨਮ ਜਾ ਰਹੀ ਟਰੇਨ ਵਿਸ਼ਾਖਾਪਟਨਮ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ‘ਤੇ ਖੜ੍ਹੀ ਸੀ। ਇਸ ਦੌਰਾਨ ਏ.ਸੀ ਬੋਗੀ ਐਮ1, ਬੀ7, ਬੀ6 ਨੂੰ ਅਚਾਨਕ ਅੱਗ ਲੱਗ ਗਈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਬੀ7 ਬੋਗੀ ਦੇ ਟਾਇਲਟ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ।


ਰੇਲਗੱਡੀ ਦੀਆਂ ਐਮ1, ਬੀ7, ਬੀ6 ਏ.ਸੀ ਬੋਗੀਆਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਸਟੇਸ਼ਨ ’ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਟਰੇਨ ਨੂੰ ਸੜਦਾ ਦੇਖਿਆ ਗਿਆ। ਮੌਕੇ ‘ਤੇ ਪਹੁੰਚੇ ਫਾਇਰਫਾਈਟਰਜ਼ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਸਾਹਮਣੇ ਆਈਆਂ ਤਸਵੀਰਾਂ ‘ਚ ਰੇਲਵੇ ਕੋਚ ‘ਚੋਂ ਵੱਡੀਆਂ-ਵੱਡੀਆਂ ਅੱਗਾਂ ਨਿਕਲਦੀਆਂ ਦੇਖੀਆਂ ਜਾ ਸਕਦੀਆਂ ਹਨ। ਫਾਇਰਫਾਈਟਰ ਵੀ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਚੰਗੀ ਗੱਲ ਇਹ ਰਹੀ ਕਿ ਇਸ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।


ਇਸ ਦੌਰਾਨ ਪੂਰੇ ਸਟੇਸ਼ਨ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਲੋਕ ਡਰ ਦੇ ਮਾਰੇ ਇਧਰ-ਉਧਰ ਭੱਜਦੇ ਦੇਖੇ ਗਏ। ਬੀ7 ਬੋਗੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਵਿਸ਼ਾਖਾਪਟਨਮ ਦੇ ਪੁਲਿਸ ਕਮਿਸ਼ਨਰ ਸ਼ੰਕਾ ਬਰਤਾ ਬਾਗਚੀ ਨੇ ਵੀ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਸਵੇਰੇ 7:30 ਵਜੇ ਵਿਸ਼ਾਖਾਪਟਨਮ ਰੇਲਵੇ ਸਟੇਸ਼ਨ ‘ਤੇ ਖੜ੍ਹੀ ਤਿਰੁਮਾਲਾ ਐਕਸਪ੍ਰੈਸ ਦੀਆਂ ਚਾਰ ਬੋਗੀਆਂ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਨਾਲ, ਉਸ ਸਮੇਂ ਉਨ੍ਹਾਂ ਡੱਬਿਆਂ ਵਿੱਚ ਕੋਈ ਯਾਤਰੀ ਨਹੀਂ ਸੀ।

Leave a Reply