ਉੱਤਰ ਪ੍ਰਦੇਸ਼ :- ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਅਤੇ ਉੱਤਰ ਪ੍ਰਦੇਸ਼ ਦੀ ਮੁਰਾਦਾਬਾਦ ਲੋਕ ਸਭਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਕੁੰਵਰ ਸਰਵੇਸ਼ ਸਿੰਘ (Kunwar Sarvesh Singh) ਦਾ ਬੀਤੇ ਦਿਨ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਵਿੱਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਕੁੰਵਰ ਸਰਵੇਸ਼ ਕੁਮਾਰ ਸਿੰਘ 72 ਸਾਲਾਂ ਦੇ ਸਨ ਜਿਨ੍ਹਾਂ ਦੀ ਬੀਤੀ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਮੁਰਾਦਾਬਾਦ ‘ਚ ਸ਼ੁੱਕਰਵਾਰ (19 APRIL) ਨੂੰ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਵੋਟਿੰਗ ਪੂਰੀ ਹੋ ਗਈ। ਕੁੰਵਰ ਸਰਵੇਸ਼ ਕੁਮਾਰ ਉਨ੍ਹਾਂ 12 ਉਮੀਦਵਾਰਾਂ ਵਿੱਚ ਸ਼ਾਮਲ ਸਨ ਜੋ ਮੁਰਾਦਾਬਾਦ ਸੰਸਦੀ ਹਲਕੇ ਤੋਂ ਚੋਣ ਲੜ ਰਹੇ ਸਨ। ਇਸ ਦੁਖਦਾਈ ਖ਼ਬਰ ਦੀ ਸੂਚਨਾ ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਭੂਪੇਂਦਰ ਚੌਧਰੀ ਨੇ ਦਿੱਤੀ ਜਿਸ ਵਿੱਚ ਉਨ੍ਹਾਂ ਕਿਹਾ, “ਕੁੰਵਰ ਸਰਵੇਸ਼ ਕੁਮਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ।” ਉਨ੍ਹਾਂ ਦੇ ਗਲੇ ਵਿੱਚ ਕੁੱਝ ਸਮੱਸਿਆ ਸੀ ਅਤੇ ਉਨ੍ਹਾਂ ਦਾ ਅਪਰੇਸ਼ਨ ਹੋਇਆ ਸੀ, ਕੱਲ੍ਹ ਉਹ ਜਾਂਚ ਲਈ ਏਮਜ਼ ਗਏ ਸਨ ਅਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।


ਸਾਬਕਾ ਸੰਸਦ ਮੈਂਬਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ, ਜਿਸ ਵਿੱਚ ਉਨ੍ਹਾਂ ਲਿਖਿਆ ਕਿ “ਮੁਰਾਦਾਬਾਦ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਕੁੰਵਰ ਸਰਵੇਸ਼ ਸਿੰਘ ਜੀ ਦੇ ਦੇਹਾਂਤ ਨਾਲ ਮੈਨੂੰ ਸਦਮਾ ਲੱਗਾ ਹੈ। ਇਹ ਭਾਜਪਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।” ਯੋਗੀ ਨੇ ਕਿਹਾ, ”ਮੇਰੀ ਸੰਵੇਦਨਾ ਦੁਖੀ ਪਰਿਵਾਰ ਨਾਲ ਹੈ। ਭਗਵਾਨ ਸ੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ। ਓਮ ਸ਼ਾਂਤੀ।”

Leave a Reply