ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (BJP National General Secretary Tarun Chugh) ਨੇ ਅੱਜ ਭਗਵੰਤ ਮਾਨ ਸਰਕਾਰ (The Bhagwant Mann Government) ਦੀ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਸਖ਼ਤ ਨਿਖੇਧੀ ਕੀਤੀ ਹੈ। ਪਿਛਲੇ ਪੰਜ ਦਿਨਾਂ ਵਿੱਚ ਤਰਨਤਾਰਨ ਵਿੱਚ ਚਾਰ ਨਸ਼ੇੜੀਆਂ ਦੀ ਮੌਤ ’ਤੇ ਸਖ਼ਤ ਇਤਰਾਜ਼ ਅਤੇ ਚਿੰਤਾ ਪ੍ਰਗਟ ਕਰਦਿਆਂ ਚੁੱਘ ਨੇ ਕਿਹਾ ਕਿ ਸੂਬੇ ਦੇ ਹਰ ਹਿੱਸੇ ਤੋਂ ਚਿੰਤਾਜਨਕ ਸੰਕੇਤ ਮਿਲ ਰਹੇ ਹਨ, ਪਰ ਸਮੁੱਚੀ ਸਰਕਾਰੀ ਮਸ਼ੀਨਰੀ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਇੱਕ ਨਸ਼ੇੜੀ ਔਰਤ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਨੇ ਪੂਰੇ ਸੂਬੇ ਨੂੰ ਹੈਰਾਨ ਕਰਨ ਵਾਲਾ ਸੁਨੇਹਾ ਦਿੱਤਾ ਸੀ ਕਿ ਨਸ਼ੇ ਦੀ ਸਮੱਸਿਆ ਸਿਰਫ਼ ਲੜਕਿਆਂ ਵਿੱਚ ਹੀ ਨਹੀਂ ਸਗੋਂ ਔਰਤਾਂ ਅਤੇ ਹੋਰ ਥਾਵਾਂ ’ਤੇ ਵੀ ਗੰਭੀਰ ਰੂਪ ਵਿੱਚ ਫੈਲ ਚੁੱਕੀ ਹੈ। ਚੁੱਘ ਨੇ ਕਿਹਾ ਕਿ ਸੂਬੇ ਦੇ ਹੋਰ ਹਿੱਸਿਆਂ ਤੋਂ ਵੀ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ, ਜਿਸ ਤੋਂ ਇਹ ਪ੍ਰਭਾਵ ਮਿਲਦਾ ਹੈ ਕਿ ‘ਆਪ’ ਸਰਕਾਰ ਸੂਬੇ ‘ਚ ਡਰੱਗ ਮਾਫੀਆ ਨੂੰ ਸੁਰੱਖਿਆ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਡਰੱਗ ਮਾਫੀਆ ਨੂੰ ‘ਆਪ’ ਸਰਕਾਰ ਦੀ ਸਿਆਸੀ ਹਮਾਇਤ ਹਾਸਲ ਹੈ।

ਚੁੱਘ ਨੇ ਕਿਹਾ ਕਿ ਹਾਲ ਦੇ ਦਿਨ੍ਹਾਂ ਵਿੱਚ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦੇ ਕਾਰਨ ਹਜ਼ਾਰਾਂ ਪਰਿਵਾਰ ਬਰਬਾਦ ਹੋ ਗਏ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਇਸ ਸਮੱਸਿਆ ਨੂੰ ਰੋਕਣ ਦੇ ਲਈ ਗੰਭੀਰ ਕਦਮ ਚੁੱਕੇ ਪਰ ਭਗਵੰਤ ਮਾਨ ਸਰਕਾਰ ਨੇ 30 ਮਹੀਨੇ ਬਾਅਦ ਨਸ਼ੇ ਦੀ ਇਸ ਸਮੱਸਿਆ ‘ਤੇ ਸਿਰਫ਼ ਚਿੰਤਾ ਪ੍ਰਗਟਾਈ ਹੈ।

Leave a Reply