ਨਵੀਂ ਦਿੱਲੀ: ਦਿੱਲੀ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਨੇ ਅੱਜ ਸਵੇਰੇ ਇੱਕ ਸਕੂਟੀ ਅਤੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਸਕੂਲੀ ਬੱਚਿਆਂ ਸਮੇਤ ਪੰਜ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਸਾਢੇ ਸੱਤ ਵਜੇ ਆਈਟੀਓ ਨੇੜੇ ਵਾਪਰਿਆ। ਬੱਸ ਵਿੱਚ 42 ਬੱਚੇ ਸਵਾਰ ਸਨ, ਜਿਨ੍ਹਾਂ ਨੂੰ ਲੈ ਕੇ ਉਹ ਮੱਧ ਦਿੱਲੀ ਸਥਿਤ ਇੱਕ ਸਕੂਲ ਜਾ ਰਹੀ ਸੀ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਈ.ਟੀ.ਓ ਲਾਲ ਬੱਤੀ ਨੇੜੇ ਬੱਸ ਚਾਲਕ ਸਮੇਂ ਸਿਰ ਬ੍ਰੇਕ ਨਹੀਂ ਲਗਾ ਸਕਿਆ, ਜਿਸ ਕਾਰਨ ਵਾਹਨ ਸਕੂਟਰ ਅਤੇ ਆਟੋ ਰਿਕਸ਼ਾ ਨਾਲ ਟਕਰਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਸਕੂਟੀ ਚਾਲਕ ਅਭਿਸ਼ੇਕ ਜੈਨ ਵਾਸੀ ਬ੍ਰਹਮਪੁਰੀ, ਆਟੋ ਚਾਲਕ ਮਹੇਸ਼ ਕੁਮਾਰ ਅਤੇ ਬੱਸ ਡਰਾਈਵਰ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਆਈਪੀ ਅਸਟੇਟ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜੈਨ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਦੱਸਿਆ ਕਿ ਏਮਜ਼ ਹਸਪਤਾਲ ਲਿਜਾਂਦੇ ਸਮੇਂ ਜੈਨ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਸਕੂਲ ਦੇ ਤਿੰਨ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਨ੍ਹਾਂ ਦੀ ਉਮਰ 11 ਤੋਂ 15 ਸਾਲ ਦਰਮਿਆਨ ਹੈ। ਜ਼ਖਮੀਆਂ ਨੂੰ LNJP ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਬੰਧ ਵਿੱਚ ਆਈਪੀ ਅਸਟੇਟ ਪੁਲਿਸ ਸਟੇਸ਼ਨ ਵਿੱਚ ਉਚਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Leave a Reply