ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਦਰਮਿਆਨ ਜਿੱਥੇ ਹੀਟ ਵੇਵ ਦੀ ਚੇਤਾਵਨੀ ਤੋਂ ਬਾਅਦ ਮਾਨਸੂਨ ਆ ਗਿਆ ਹੈ, ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸਭ ਦੇ ਵਿਚਕਾਰ 1 ਜੁਲਾਈ ਤੋਂ ਬੱਚਿਆਂ ਦੇ ਸਕੂਲ ਵੀ ਖੁੱਲ੍ਹਣ ਜਾ ਰਹੇ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਚਿੰਤਤ ਹਨ।

ਅਜਿਹੇ ‘ਚ ਵਿਦਿਆਰਥੀ ਅਤੇ ਮਾਪੇ ਛੁੱਟੀਆਂ ਵਧਣ ਦੀ ਉਮੀਦ ਕਰ ਰਹੇ ਹਨ ਕਿਉਂਕਿ ਜਿੱਥੇ ਮੌਸਮ ਵਿਭਾਗ ਨੇ ਹੀਟ ਵੇਵ ਅਲਰਟ ਜਾਰੀ ਕੀਤਾ ਸੀ, ਉਥੇ ਹੀ ਹੁਣ ਭਾਰੀ ਮੀਂਹ ਦੀ ਚਿਤਾਵਨੀ ਵੀ ਦਿੱਤੀ ਹੈ। ਤਾਪਮਾਨ ਵਿੱਚ ਮਾਮੂਲੀ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ, IMD ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅਜਿਹੇ ‘ਚ ਮੌਸਮ ‘ਚ ਆਏ ਨਵੇਂ ਬਦਲਾਅ ਨਾਲ ਗਰਮੀਆਂ ਦੀਆਂ ਛੁੱਟੀਆਂ ਵਧਣ ਦੀ ਸੰਭਾਵਨਾ ਘਟਦੀ ਜਾ ਰਹੀ ਹੈ। ਫਿਲਹਾਲ ਸਿੱਖਿਆ ਵਿਭਾਗ ਵੱਲੋਂ ਕੋਈ ਅਪਡੇਟ ਨਹੀਂ ਦਿੱਤੀ ਗਈ ਹੈ, ਜਦਕਿ ਮੌਸਮ ‘ਚ ਬਦਲਾਅ ਕਾਰਨ ਅਜਿਹਾ ਲੱਗਦਾ ਹੈ ਕਿ 1 ਜੁਲਾਈ ਨੂੰ ਸਕੂਲ ਮੁੜ ਖੁੱਲ੍ਹ ਸਕਦੇ ਹਨ।

Leave a Reply