ਬਟਾਲਾ: ਅੱਜ ਨੈਸ਼ਨਲ ਹਾਈਵੇ (The National Highway) ‘ਤੇ ਇਕ-ਦੂਜੇ ਨੂੰ ਓਵਰਟੇਕ ਕਰਦੇ ਹੋਏ ਸਕੂਲ ਬੱਸ ਅਤੇ ਟਿੱਪਰ ਦੇ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਏ.ਐਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਬਿਨਾਂ ਬੱਚਿਆਂ ਤੋਂ ਅਤੇ ਰੇਤ ਨਾਲ ਭਰਿਆ ਟਰੱਕ ਗੁਰਦਾਸਪੁਰ ਤੋਂ ਬਟਾਲਾ ਵੱਲ ਆ ਰਹੇ ਸਨ।

ਦੱਸ ਦਈਏ ਕਿ ਜਦੋਂ ਉਹ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਗਿੱਲਾਂਵਾਲੀ ਨੇੜੇ ਪਹੁੰਚੇ ਤਾਂ ਸਕੂਲ ਬੱਸ ਅਤੇ ਟਰੱਕ ਇਕ-ਦੂਜੇ ਨੂੰ ਓਵਰਟੇਕ ਕਰਦੇ ਹੋਏ ਪਲਟ ਗਏ। ਇਸ ਭਿਆਨਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਡਰਾਈਵਰ ਵਾਲ ਵਾਲ ਬਚ ਗਿਆ। ਜਦਕਿ ਵਾਹਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਦੋਵੇਂ ਡਰਾਈਵਰ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਕਰੇਨ ਮੰਗਵਾ ਕੇ ਬੱਸ ਨੂੰ ਸਿੱਧੀ ਕਰ ਦਿੱਤੀ ਗਈ ਹੈ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਹੈ।

Leave a Reply