ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ‘ਤੇ ਗਿਆਨੀ ਹਰਪ੍ਰੀਤ ਸਿੰਘ ਤੋਂ ਪੱਤਰਕਾਰਾਂ ਨੇ ਵੱਡੇ ਸਵਾਲ ਪੁੱਛੇ ਹਨ। ਦਰਅਸਲ, ਪੱਤਰਕਾਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਸਜ਼ਾ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਜ਼ਾ ਦੇ ਸਮੇਂ ਵੀ ਉਨ੍ਹਾਂ ਦੇ ਨਾਲ ਵੱਡੀ ਗਿਣਤੀ ‘ਚ ਪੁਲਿਸ ਬਲ ਅਤੇ ਸੁਰੱਖਿਆ ਤਾਇਨਾਤ ਹੁੰਦੀ ਹੈ, ਇਸ ਬਾਰੇ ਤੁਹਾਡਾ ਕੀ ਕਹਿਣਾ ਹੈ? ਇਸ ਸਵਾਲ ਦਾ ਜਵਾਬ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਸ ਬਾਰੇ ਨਹੀਂ ਜਾਣਦੇ ਪਰ ਸਿੰਘ ਸਾਹਿਬ ਇਹ ਮਾਮਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਧਿਆਨ ਵਿੱਚ ਜ਼ਰੂਰ ਲਿਆਉਣਗੇ।

ਦੱਸ ਦਈਏ ਕਿ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਇਕਾਂਤਵਾਸ ਦੀ ਸਜ਼ਾ ਸੁਣਾਈ ਗਈ ਸੀ, ਪਰ ਅੱਜ ਸੁਖਬੀਰ ਬਾਦਲ ਇਕ ਘੰਟੇ ਤੱਕ ਦਰਬਾਰ ਸਾਹਿਬ ਦੇ ਬਾਹਰ ਧਰਨਾ ਦਿੰਦੇ ਨਜ਼ਰ ਆਏ।

Leave a Reply