ਲੁਧਿਆਣਾ : ਨੈਸ਼ਨਲ ਹਾਈਵੇ (National Highway) ‘ਤੇ ਸਥਿਤ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ‘ਤੇ ਕਿਸਾਨ ਜਥੇਬੰਦੀਆਂ ਦਾ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਟੋਲ ਦਰਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਪਿਛਲੇ 13 ਦਿਨਾਂ ਤੋਂ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਜੇਕਰ 30 ਜੂਨ ਤੱਕ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਟੋਲ ਪਲਾਜ਼ਾ ਨੂੰ ਪੱਕੇ ਤੌਰ ’ਤੇ ਤਾਲਾ ਲਗਾ ਦੇਣਗੇ।
ਕਿਸਾਨ ਯੂਨੀਅਨ ਵੱਲੋਂ 30 ਜੂਨ ਨੂੰ ਟੋਲ ਪਲਾਜ਼ਾ ’ਤੇ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਯੂਨੀਅਨ ਦੇ ਲੋਕ ਟੋਲ ਪਲਾਜ਼ਾ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਅੱਜ ਵੀ ਟੋਲ ਪਲਾਜ਼ਿਆਂ ’ਤੇ ਬਿਨਾਂ ਟੋਲ ਅਦਾ ਕੀਤੇ ਵਾਹਨ ਉਤਾਰੇ ਜਾ ਰਹੇ ਹਨ।