November 5, 2024

ਸਮੀਰ ਕਟਾਰੀਆ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਿਸ ਵੱਲੋਂ ਐਨਕਾਊਂਟਰ

Latest Punjabi News | Home |Time tv. news

ਪਟਿਆਲਾ: ਪੰਜਾਬ ਦੇ ਪਟਿਆਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਖ਼ਬਰ ਅਨੁਸਾਰ ਚਾਰਾਂ ਮੁਲਜ਼ਮਾਂ ਨੇ ਬੀਤੇ ਐਤਵਾਰ ਪਟਿਆਲਾ ਦੇ ਸਮੀਰ ਕਟਾਰੀਆ (Sameer Kataria) ਦਾ ਕਤਲ ਕਰ ਦਿੱਤਾ ਸੀ। ਉਦੋਂ ਤੋਂ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਅੱਜ ਪੁਲਿਸ ਨੇ ਇਨ੍ਹਾਂ ‘ਚੋਂ ਇਕ ਦਾ ਐਨਕਾਊਂਟਰ ਕਰ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਅਭਿਸ਼ੇਕ, ਦਿਨੇਸ਼, ਯੋਗੇਸ਼, ਸਾਹਿਲ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਨਾਕਾਬੰਦੀ ਦੌਰਾਨ ਮੁਲਜ਼ਮ ਅਭਿਸ਼ੇਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਹੋ ਗਈ। ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਅਭਿਸ਼ੇਕ (ਉਮਰ 20) ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਸ ਨੂੰ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ 3 ਹੋਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਉਕਤ ਮੁਲਜ਼ਮਾਂ ਕੋਲੋਂ ਦੇਸੀ ਪਿਸਤੌਲ, 32 ਬੋਰ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ।

ਜਾਣਕਾਰੀ ਅਨੁਸਾਰ ਇਹ ਚਾਰੇ ਮੁਲਜ਼ਮ ਲੁਧਿਆਣਾ ਤੋਂ ਆਈ-20 ਕਾਰ ਖੋਹ ਕੇ ਭੱਜ ਰਹੇ ਸਨ ਅਤੇ ਉਨ੍ਹਾਂ ਨੇ ਰੇਲਵੇ ਸਟੇਸ਼ਨ ’ਤੇ ਕਾਰ ਰੋਕ ਕੇ ਰੇਲ ਗੱਡੀ ’ਚ ਸਵਾਰ ਹੋ ਕੇ ਪਟਿਆਲਾ ਆ ਗਏ। ਫਿਰ ਉਨ੍ਹਾਂ ਨੇ ਪਟਿਆਲਾ ਆ ਕੇ ਸਮੀਰ ਕਟਾਰੀਆ ਨਾਂ ਦੇ ਨੌਜਵਾਨ ਤੋਂ ਕਾਰ ਖੋਹਣ ਦੀ ਕੋਸ਼ਿਸ਼ ਕੀਤੀ, ਜਦੋਂ ਸਮੀਰ ਕਟਾਰੀਆ ਨੇ ਵਿਰੋਧ ਕੀਤਾ ਤਾਂ ਦੋਸ਼ੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਚਾਰੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦੇਈਏ ਕਿ ਪਟਿਆਲਾ ‘ਚ ਕਾਰ ਲੁੱਟਣ ਆਏ 3 ਹਮਲਾਵਰਾਂ ਨੇ ਪਿਸਤੌਲ ਦੀ ਨੋਕ ‘ਤੇ ਕਾਰ ਲੁੱਟ ਕੇ ਮਾਲਕ ਸਮੀਰ ਕਟਾਰੀਆ ਦਾ ਕਤਲ ਕਰ ਦਿੱਤਾ ਸੀ। ਮੌਕੇ ‘ਤੇ ਮੌਜੂਦ ਹਮਲਾਵਰਾਂ ਨੇ 32 ਬੋਰ ਦੇ ਪਿਸਤੌਲ ਨਾਲ ਹਵਾ ‘ਚ ਫਾਇਰ ਕੀਤਾ ਅਤੇ ਕਾਰ ਲੁੱਟਣ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਹ ਕੋਸ਼ਿਸ਼ ਨਾਕਾਮ ਰਹੀ ਕਿਉਂਕਿ ਕਾਰ ਲੁੱਟਣ ਤੋਂ ਬਾਅਦ ਕਾਰ 100 ਮੀਟਰ ਦੀ ਦੂਰੀ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿੱਥੇ ਹਮਲਾਵਰ ਕਾਰ ਛੱਡ ਕੇ ਭੱਜ ਗਏ।

By admin

Related Post

Leave a Reply