ਫਰੀਦਕੋਟ: ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ (Sarabjit Singh Khalsa) ਨੇ ਵੱਡਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਸੰਪਰਦਾਵਾਂ ਦੇ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।

ਇਹ ਵੀ ਪਤਾ ਲੱਗਾ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਅਤੇ ਕੋਈ ਵੀ ਫ਼ੈਸਲਾ ਪਰਿਵਾਰ ਨਾਲ ਮਿਲ ਕੇ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ ਵਿੱਚ 9 ਸੀਟਾਂ ਜਿੱਤਣ ਦਾ ਦਾਅਵਾ ਵੀ ਕੀਤਾ ਹੈ।

ਅਕਾਲੀ ਦਲ ਬਾਰੇ ਬੋਲਦਿਆਂ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਕਿਸੇ ਸੰਪਰਦਾ ਦੀ ਗੱਲ ਨਹੀਂ ਕਰਦੀ, ਹਾਲਾਂਕਿ ਪਾਰਟੀ ਵਿੱਚ ਲੋਕ ਮਾੜੇ ਨਹੀਂ ਹਨ, ਕੁਝ ਲੋਕ ਚੰਗੇ ਵੀ ਹਨ ਅਤੇ ਉਨ੍ਹਾਂ ਨੂੰ ਫੋਨ ਵੀ ਆਉਂਦੇ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਸਰਬਜੀਤ ਸਿੰਘ ਖਾਲਸਾ ਆਪਣੀ ਪਾਰਟੀ ਬਣਾਉਂਦੇ ਹਨ ਤਾਂ ਅਕਾਲੀ ਦਲ ਦੇ ਕੁਝ ਲੋਕ ਵੀ ਉਨ੍ਹਾਂ ਨਾਲ ਸ਼ਾਮਲ ਹੋ ਸਕਦੇ ਹਨ।

Leave a Reply