ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ (A Terrible Road Accident) ਵਾਪਰਿਆ। ਇੱਥੇ ਇੱਕ ਸਲੀਪਰ ਬੱਸ ਅਤੇ ਇੱਕ ਟੈਂਕਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਜਦਕਿ 20 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਹਾਦਸੇ ਦੇ ਬਾਅਦ ਘਟਨਾਸਥਾਨ ‘ਤੇ ਮਚਿਆ ਚੀਕ-ਚਗਿਆੜਾ
ਜਾਣਕਾਰੀ ਮੁਤਾਬਕ ਇਹ ਹਾਦਸਾ ਉਨਾਵ ਥਾਣੇ ਦੇ ਬੇਹਟਾ ਮੁਜਾਵਰ ਖੇਤਰ ਦੇ ਅਧੀਨ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਕਿਲੋਮੀਟਰ ਨੰਬਰ 247 ‘ਤੇ ਵਾਪਰਿਆ। ਇਸ ਵਿੱਚ ਡਬਲ ਡੇਕਰ ਬੱਸ ਨੰਬਰ ਯੂ.ਪੀ 95 ਟੀ 4720 ਨੇ ਦੁੱਧ ਦੇ ਟੈਂਕਰ ਨੰਬਰ ਯੂ.ਪੀ 70 ਸੀ.ਟੀ 3999 ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 20 ਤੋਂ ਵੱਧ ਜ਼ਖਮੀ ਹੋਣ ਦੀ ਸੂਚਨਾ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਬੇਹਟਾ ਮੁਜਾਵਰ ਦੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਸੀ.ਐੱਚ.ਸੀ ਬੰਗੜਮਾਊ ਵਿਖੇ ਦਾਖਲ ਕਰਵਾਇਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਮੌਤਾਂ ਦਾ ਤਾਂਡਵ ਦੇਖ ਕੇ ਡਰ ਗਏ ਪਿੰਡ ਵਾਸੀ
ਉਨਾਵ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਸੀ.ਓ ਬੰਗੜਮਾਊ ਅਰਵਿੰਦ ਚੌਰਸੀਆ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮ ਬਚਾਅ ਵਿੱਚ ਲੱਗੇ ਹੋਏ ਹਨ। ਮੌਤਾਂ ਦਾ ਕਹਿਰ ਦੇਖ ਕੇ ਪਿੰਡ ਵਾਸੀ ਵੀ ਡਰੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਡਬਲ ਡੇਕਰ ਬੱਸ ਬਿਹਾਰ ਦੇ ਸੀਤਾਮੜੀ ਤੋਂ ਦਿੱਲੀ ਜਾ ਰਹੀ ਸੀ।

ਸੀ.ਐਮ ਯੋਗੀ ਨੇ ਪ੍ਰਗਟ ਕੀਤਾ ਦੁੱਖ
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨਾਓ ਹਾਦਸੇ ਦਾ ਨੋਟਿਸ ਲਿਆ ਹੈ। ਸੀ.ਐਮ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਮੁੱਖ ਮੰਤਰੀ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Leave a Reply