ਸ਼ਿਵ ਸੈਨਾ ਆਗੂ ਗੋਰਾ ਥਾਪਰ ਦੇ ਪਰਿਵਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ
By admin / July 22, 2024 / No Comments / Punjabi News
ਲੁਧਿਆਣਾ : ਸ਼ਿਵ ਸੈਨਾ ਆਗੂ ਗੋਰਾ ਥਾਪਰ ਦੇ ਪਰਿਵਾਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਮੰਗ ਕੀਤੀ ਕਿ ਗੋਰਾ ਥਾਪਰ ‘ਤੇ ਹੋਏ ਹਮਲੇ ਦੀ NIA ਜਾਂਚ ਹੋਣੀ ਚਾਹੀਦੀ ਹੈ। ਗੋਰਾ ਥਾਪਰ ਦੀ ਪਤਨੀ ਰੀਟਾ ਥਾਪਰ ਨੇ ਹਮਲੇ ਦੀ ਪੂਰੀ ਘਟਨਾ ਪੰਜਾਬ ਦੇ ਰਾਜਪਾਲ ਨੂੰ ਦੱਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਹਾਲੇ ਵੀ ਕਮੀ ਹੈ, ਇਸ ਲਈ ਮਾਮਲੇ ਦੀ ਐਨ.ਆਈ.ਏ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਸੁਰੱਖਿਆ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਗੋਰਾ ਥਾਪਰ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਹ ਕਰਮਚਾਰੀ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਉਂਦੇ। ਉਨ੍ਹਾਂ ਦੀ ਗੱਲ ਸੁਣਨ ਤੋਂ ਬਾਅਦ ਰਾਜਪਾਲ ਨੇ ਇਸ ਮਾਮਲੇ ਨੂੰ ਖੁਦ ਦੇਖਣ ਦਾ ਭਰੋਸਾ ਦਿੱਤਾ ਹੈ।