ਸ਼੍ਰੀਨਗਰ: ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਰੋਡ (Shri Mata Vaishno Devi Bhavan Road) ‘ਤੇ ਇੱਕ ਵੱਡਾ ਹਾਦਸਾ (A Major Accident) ਵਾਪਰਿਆ ਹੈ। ਪੰਛੀ ਹੈਲੀਪੈਡ ਨੇੜੇ ਢਿੱਗਾਂ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਹਾਦਸੇ ‘ਚ ਕਈ ਸ਼ਰਧਾਲੂਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਢਿੱਗਾਂ ਡਿੱਗਣ ਕਾਰਨ ਕਈ ਸ਼ਰਧਾਲੂ ਫਸੇ ਹੋ ਸਕਦੇ ਹਨ। ਸੂਚਨਾ ਮਿਲਦੇ ਹੀ ਸਥਾਨਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਲਬਾ ਹਟਾਉਣ ਦਾ ਕੰਮ ਜਾਰੀ ਹੈ। ਜ਼ਖਮੀ ਯਾਤਰੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ।
ਦੱਸ ਦਈਏ ਕਿ ਵੈਸ਼ਨੋ ਦੇਵੀ ‘ਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਸੀ, ਜਿਸ ਨੂੰ ਜ਼ਮੀਨ ਖਿਸਕਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਮੁਤਾਬਕ ਖ਼ਰਾਬ ਮੌਸਮ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇੱਥੇ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਹ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਹਿਮਕੋਟ ਵਿੱਚ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਪਹਾੜ ਤੋਂ ਡਿੱਗੇ ਕਈ ਪੱਥਰ
ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਆਫਤ ਪ੍ਰਬੰਧਨ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਪਟੜੀ ‘ਤੇ ਡਿੱ ਗਿਆ ਮਲਬਾ ਦੇਖਿਆ ਜਾ ਸਕਦਾ ਹੈ।