ਜਲੰਧਰ: ਅਯੁੱਧਿਆ (Ayodhya) ‘ਚ ਨਵੇਂ ਬਣੇ ਸ਼੍ਰੀ ਰਾਮ ਮੰਦਰ (Sri Ram Mandir) ਦੇ ਦਰਸ਼ਨਾਂ ਲਈ ਜਾਣ ਵਾਲੇ ਰਾਮ ਭਗਤਾਂ ਲਈ ਖ਼ੁਸ਼ਖ਼ਬਰੀ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਅਯੁੱਧਿਆ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਹ ਵਿਸ਼ੇਸ਼ ਰੇਲਗੱਡੀ 9 ਫਰਵਰੀ ਨੂੰ ਸਵੇਰੇ 7:05 ਵਜੇ ਪਠਾਨਕੋਟ ਤੋਂ ਰਵਾਨਾ ਹੋਵੇਗੀ ਅਤੇ ਸਵੇਰੇ 8:48 ਵਜੇ ਜਲੰਧਰ ਕੈਂਟ ਸਟੇਸ਼ਨ ਅਤੇ 9:40 ਵਜੇ ਲੁਧਿਆਣਾ ਸਟੇਸ਼ਨ ਪਹੁੰਚੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ ਨੇ ਦੱਸਿਆ ਕਿ ਰਾਮ ਭਗਤਾਂ ਦੀ ਸਹੂਲਤ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚ ਆਵਾਜਾਈ, ਰਿਹਾਇਸ਼, ਖਾਣ-ਪੀਣ ਦਾ ਪ੍ਰਬੰਧ ਵੀ ਹੋਵੇਗਾ, ਜਿਸ ਦਾ ਕੁੱਲ ਖਰਚਾ 1500 ਰੁਪਏ ਪ੍ਰਤੀ ਰਾਮ ਭਗਤ ਹੋਵੇਗਾ। ਉਨ੍ਹਾਂ ਕਿਹਾ ਕਿ ਅਯੁੱਧਿਆ ਸਟੇਸ਼ਨ ‘ਤੇ ਪਹੁੰਚਣ ਤੋਂ ਬਾਅਦ ਵਿਅਕਤੀ ਨੂੰ ਮੰਦਰ ਤੱਕ ਲਿਜਾਣ ਅਤੇ ਸਟੇਸ਼ਨ ‘ਤੇ ਵਾਪਸ ਆਉਣ ਦਾ ਖਰਚਾ ਵੀ ਇਸ ‘ਚ ਸ਼ਾਮਲ ਹੈ।

ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ ਨੇ ਦੱਸਿਆ ਕਿ ਜੋ ਵੀ ਰਾਮ ਭਗਤ 9 ਫਰਵਰੀ ਨੂੰ ਜਲੰਧਰ ਛਾਉਣੀ ਤੋਂ ਚੱਲਣ ਵਾਲੀ ਇਸ ਰੇਲਗੱਡੀ ਵਿੱਚ ਅਯੁੱਧਿਆ ਜਾ ਕੇ ਸ੍ਰੀ ਰਾਮਲਲਾ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਇਲਾਕੇ ਦੇ ਭਾਜਪਾ ਮੰਡਲ ਪ੍ਰਧਾਨ ਨਾਲ ਸੰਪਰਕ ਕਰਕੇ ਬੁਕਿੰਗ ਕਰਵਾ ਸਕਦੇ ਹਨ।

Leave a Reply