ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ (Shiromani Akali Dal Leader Manjit Singh Dasuha) ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (Sri Darbar Sahib Amritsar) ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਜੰਡਿਆਲਾ ਨੇੜੇ ਅੰਮ੍ਰਿਤਸਰ ਕੋਲ ਪੁੱਜੇ ਤਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੱਤ ਅਤੇ ਚੁੱਲ੍ਹਾ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਵਿੱਚ ਉਨ੍ਹਾਂ ਦੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਪਤਾ ਲੱਗਾ ਹੈ ਕਿ ਅੱਜ ਉਨ੍ਹਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਉਪਰੰਤ ਸ਼ਾਮ 5.30 ਵਜੇ ਅਮਰੀਕਾ ਲਈ ਰਵਾਨਾ ਹੋਣਾ ਸੀ।