ਸ਼੍ਰੋਮਣੀ ਅਕਾਲੀ ਦਲ ਨੇ ਬਰਨਾਲਾ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ
By admin / October 22, 2024 / No Comments / Punjabi News
ਬਰਨਾਲਾ/ਚੰਡੀਗੜ੍ਹ: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਸ਼ੁਰੂ ਹੋ ਗਿਆ ਹੈ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ 4 ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵੀ 1 ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਰਨਾਲਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਵਿਰੋਧੀ ਗੋਵਿੰਦ ਸਿੰਘ ਸੰਧੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਗੋਵਿੰਦ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਸਕੱਤਰ ਵੀ ਹਨ। ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ।
ਤੁਹਾਨੂੰ ਦੱਸ ਦੇਈਏ ਕਿ ਗੋਬਿੰਦ ਸਿੰਘ ਸੰਧੂ ਲੰਬੇ ਸਮੇਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਰਾਜਨੀਤੀ ਵਿੱਚ ਸਰਗਰਮ ਹਨ। 2022 ਵਿੱਚ ਸੰਗਰੂਰ ਉਪ ਚੋਣ ਵਿੱਚ ਸਿਮਰਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਵੀ ਗੋਬਿੰਦ ਸਿੰਘ ਸੰਧੂ ਨੇ ਸੰਭਾਲੀ, ਜਿਸ ਵਿੱਚ ਸਿਮਰਜੀਤ ਸਿੰਘ ਮਾਨ ਜੇਤੂ ਰਹੇ ਸਨ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਫੀ ਸਰਗਰਮ ਸਨ। ਗੋਬਿੰਦ ਸਿੰਘ ਸੰਧੂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਭਰਾ ਕਰਮ ਸਿੰਘ ਦੇ ਵੰਸ਼ ਵਿੱਚੋਂ ਹਨ।