ਪੰਜਾਬ : ਸ਼ੰਭੂ ਬਾਰਡਰ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਕਿ ਸ਼ੰਭੂ ਸਰਹੱਦ ਹੁਣ ਨਹੀਂ ਖੁੱਲ੍ਹੇਗੀ ਅਤੇ ਹਾਲਾਤ ਪਹਿਲਾਂ ਵਾਂਗ ਹੀ ਰਹਿਣਗੇ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਜਦੋਂ ਤੱਕ ਕਮੇਟੀ ਨਹੀਂ ਬਣ ਜਾਂਦੀ, ਉਦੋਂ ਤੱਕ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਗਿਆ।

ਅਦਾਲਤ ਨੇ ਕਿਹਾ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਭਰੋਸੇ ਦੀ ਕਮੀ ਹੈ। ਇਸ ਕਮੀ ਨੂੰ ਦੂਰ ਕਰਨ ਲਈ ਅਦਾਲਤ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਸੁਤੰਤਰ ਕਮੇਟੀ ਬਣਾਉਣੀ ਚਾਹੀਦੀ ਹੈ। ਜਿਸ ਵਿੱਚ ਸੂਬਾ ਸਰਕਾਰ ਦੇ ਲੋਕ ਅਤੇ ਖੇਤੀ ਮਾਹਿਰ ਸ਼ਾਮਲ ਹੋਣਗੇ, ਜੋ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਸਕਦੇ ਹਨ। ਨਾਲ ਹੀ ਕਿਹਾ ਕਿ ਪੰਜਾਬ ਅਤੇ ਹਰਿਆਣਾ ਅਦਾਲਤ ਨੂੰ ਨਾਂ ਸੁਝਾਏ ਜਾਣ, ਜੋ ਇਸ ਕਮੇਟੀ ਦੇ ਮੈਂਬਰ ਬਣ ਸਕਣ।

ਵਰਨਣਯੋਗ ਹੈ ਕਿ ਇਸ ਦੌਰਾਨ ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਦੋਵਾਂ ਸਰਕਾਰਾਂ ਤੋਂ ਨਾਂ ਮੰਗੇ ਹਨ। ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ‘ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇੱਕ ਹਫ਼ਤੇ ਬਾਅਦ ਮਾਮਲੇ ਦੀ ਸੁਣਵਾਈ ਹੋਵੇਗੀ। ਇਸ ਲਈ ਪੰਜਾਬ ਸਰਕਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਬਾਰਡਰ ਖੋਲ੍ਹਣ ਬਾਰੇ ਵਿਚਾਰ ਕਰੇ, ਤਾਂ ਜੋ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਹਫਤੇ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ, ਜਿਸ ਦੀ ਮਿਆਦ ਬੁੱਧਵਾਰ 17 ਜੁਲਾਈ ਨੂੰ ਖਤਮ ਹੋ ਰਹੀ ਸੀ। ਇਸ ਤੋਂ ਪਹਿਲਾਂ ਵੀ ਹਰਿਆਣਾ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੀ ਹੈ। ਕਿਉਂਕਿ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਸਰਹੱਦ ਖੁੱਲ੍ਹਦੇ ਹੀ ਉਹ ਦਿੱਲੀ ਵੱਲ ਮਾਰਚ ਕਰਨਗੇ। ਜਦਕਿ ਹਰਿਆਣਾ ਸਰਕਾਰ ਕਿਸੀ ਵੀ ਹਾਲਤ ‘ਚ ਨਹੀਂ ਚਾਹੁੰਦੀ ਕਿ ਕਿਸਾਨ ਦਿੱਲੀ ਜਾਣ।

Leave a Reply