ਸਾਂਸਦ ਰਵਨੀਤ ਬਿੱਟੂ ਦੀ ਅੱਜ ਹੋਵੇਗੀ ਗ੍ਰਿਫ਼ਤਾਰੀ
By admin / March 4, 2024 / No Comments / Punjabi News
ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ (Member of Parliament Ravneet Bittu) ਅਤੇ ਉਨ੍ਹਾਂ ਦੇ ਹੋਰ ਸਾਥੀਆਂ ਵੱਲੋਂ ਲੁਧਿਆਣਾ ਨਗਰ ਨਿਗਮ (Ludhiana Municipal Corporation) ਦੇ ਮੁੱਖ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਾਂਸਦ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਕਾਂਗਰਸੀ ਆਗੂ ਅੱਜ 12 ਵਜੇ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਗਿ੍ਫ਼ਤਾਰੀ ਦੇਣ ਲਈ ਪੁੱਜਣਗੇ ।
ਰਵਨੀਤ ਬਿੱਟੂ ਨੇ ਪਹਿਲਾਂ ਹੀ 5 ਮਾਰਚ ਨੂੰ ਪੁਲਿਸ ਕਮਿਸ਼ਨਰ ਦਫ਼ਤਰ ‘ਚ ਗਿ੍ਫ਼ਤਾਰ ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਤਹਿਤ ਸਾਂਸਦ ਰਵਨੀਤ ਬਿੱਟੂ ਨੂੰ ਅੱਜ ਆਪਣੇ ਹੋਰ ਸਾਥੀਆਂ ਸਮੇਤ ਪੁਲਿਸ ਕਮਿਸ਼ਨਰ ਦਫ਼ਤਰ ‘ਚ ਦੁਪਹਿਰ 12 ਵਜੇ ਗਿ੍ਫ਼ਤਾਰ ਕੀਤਾ ਜਾਵੇਗਾ ।ਇਸ ਕਾਰਨ ਸੰਸਦ ਮੈਂਬਰ ਬਿੱਟੂ ਨੇ ਸਮੂਹ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਫਿਰੋਜ਼ਪੁਰ ਰੋਡ ਸਥਿਤ ਫਰੈਂਡਜ਼ ਰੀਜੈਂਸੀ ਦੀ ਪਾਰਕਿੰਗ ਵਿੱਚ 11 ਵਜੇ ਪਹੁੰਚਣ । ਇਸ ਤੋਂ ਬਾਅਦ ਉਹ ਸਾਰੇ ਇਕੱਠੇ ਹੋ ਕੇ ਡੀਸੀ ਦਫ਼ਤਰ ਜਾਣਗੇ।
ਦੱਸ ਦਈਏ ਕਿ ਨਗਰ ਨਿਗਮ ਹੈੱਡਕੁਆਰਟਰ ਨੂੰ ਤਾਲਾ ਲਗਾਉਣ ਦੇ ਮਾਮਲੇ ‘ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਅਤੇ ਜ਼ਿਲਾ ਪ੍ਰਧਾਨ ਸੰਜੇ ਤਲਵਾੜ ਸਮੇਤ ਕਈ ਨੇਤਾਵਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਬਿੱਟੂ ਨੇ ਕਿਹਾ ਸੀ ਕਿ ਜੇਕਰ ਸਰਕਾਰ ਨੇ ਮਾਮਲਾ ਦਰਜ ਕਰ ਲਿਆ ਤਾਂ ਉਹ ਪਿੱਛੇ ਨਹੀਂ ਹਟਣਗੇ ਅਤੇ ਪੁਲਿਸ ਦੇ ਸਾਹਮਣੇ ਆਪਣੀ ਗ੍ਰਿਫ਼ਤਾਰੀ ਦੇਣਗੇ ।
ਜ਼ਿਕਰਯੋਗ ਹੈ ਕਿ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਐਮ.ਪੀ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੂਦਰ ਸਮੇਤ 60 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।