November 5, 2024

ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਈਡੀ ਨੇ ਕੀਤੀ ਵੱਡੀ ਕਾਰਵਾਈ

ਪੰਜਾਬ: ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਖ਼ਿਲਾਫ਼ ਈਡੀ ਦੀ ਵੱਡੀ ਕਾਰਵਾਈ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (The Enforcement Directorate) ,(ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕਾਂਗਰਸ ਪੰਜਾਬ ਇਕਾਈ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।

ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਪਾਇਆ ਗਿਆ ਕਿ ਧਰਮਸੋਤ ਨੇ 1 ਮਾਰਚ, 2016 ਤੋਂ 31 ਮਾਰਚ, 2022 ਦਰਮਿਆਨ ਆਪਣੇ ਅਤੇ ਆਪਣੇ ਪੁੱਤਰਾਂ ਦੇ ਨਾਮ ‘ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸ ਸਮੇਂ ਦੌਰਾਨ ਉਹ ਪੰਜਾਬ ਵਿੱਚ ਜੰਗਲਾਤ ਮੰਤਰੀ ਸਨ। ਦੱਸਿਆ ਜਾ ਰਿਹਾ ਹੈ ਕਿ ਈ.ਡੀ. ਦੀ ਜਲੰਧਰ ਇਕਾਈ ਨੇ ਪੀਐਮਐਲਏ ਦੇ ਪ੍ਰਬੰਧਾਂ ਤਹਿਤ 13 ਮਾਰਚ ਨੂੰ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਕੁਰਕ ਕੀਤੀ ਸੀ। ਈਡੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਦੱਸ ਦੇਈਏ ਕਿ ਵਿਜੀਲੈਂਸ ਨੇ 7 ਜੂਨ 2022 ਨੂੰ ਧਰਮਸੋਤ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਉਨ੍ਹਾਂ ‘ਤੇ ਖੈਰ ਦੇ ਦਰੱਖਤ ਕੱਟਣ ਲਈ ਪਰਮਿਟ ਜਾਰੀ ਕਰਨ, ਖਰੀਦਦਾਰੀ ਕਰਨ ਅਤੇ ਗੈਰ-ਕਾਨੂੰਨੀ ਸਰਟੀਫਿਕੇਟ ਜਾਰੀ ਕਰਨ ਅਤੇ ਸਰਕਾਰੀ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਇਹ ਸਾਰਾ ਮਾਮਲਾ ਮੁਹਾਲੀ ਤੋਂ ਗ੍ਰਿਫ਼ਤਾਰ ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ ਵੱਲੋਂ ਕੀਤੇ ਗਏ ਖ਼ੁਲਾਸੇ ਤੋਂ ਬਾਅਦ ਦਰਜ ਕੀਤਾ ਗਿਆ ਹੈ।

By admin

Related Post

Leave a Reply