ਚੰਡੀਗੜ੍ਹ: ਕਰੋੜਾਂ ਦੇ ਜੰਗਲਾਤ ਘੁਟਾਲੇ ਅਤੇ ਬੇਨਾਮੀ ਜਾਇਦਾਦਾਂ ਬਣਾਉਣ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਜੰਗਲਾਤ ਅਤੇ ਸਮਾਜ ਭਲਾਈ ਮੰਤਰੀ ਅਤੇ ਉੱਘੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ (Congress Leader Sadhu Singh Dharamsot) ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ (Punjab and Haryana High Court) 6 ਜੂਨ ਤੱਕ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਹੈ।
ਸਾਧੂ ਸਿੰਘ ਧਰਮਸੋਤ ਦੀ ਤਰਫੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਦਾ ਹਵਾਲਾ ਦਿੰਦਿਆਂ ਅਦਾਲਤ ਤੋਂ ਉਨ੍ਹਾਂ ਨੂੰ ਵੀ ਜ਼ਮਾਨਤ ਦੇਣ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ ਧਰਮਸੋਤ ਨੂੰ 5 ਜੂਨ ਤੱਕ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 6 ਜੂਨ ਨੂੰ ਆਤਮ ਸਮਰਪਣ ਕਰਨਾ ਪਵੇਗਾ ਅਤੇ ਵਾਪਸ ਜੇਲ੍ਹ ਭੇਜ ਦਿੱਤਾ ਜਾਵੇਗਾ। ਵਿਜੀਲੈਂਸ ਭ੍ਰਿਸ਼ਟਾਚਾਰ ਅਤੇ ਬੇਨਾਮੀ ਜਾਇਦਾਦਾਂ ਨੂੰ ਲੈ ਕੇ ਉਨ੍ਹਾਂ ਦੀ ਜਾਂਚ ਕਰਨ ਲਈ ਈ.ਡੀ. ਨੇ 16 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।