ਪੰਜਾਬ : ਨਵਾਂਸ਼ਹਿਰ ਦੇ ਬਲਾਚੌਰ ਇਲਾਕੇ ‘ਚ ਬੀਤੀ ਦੇਰ ਸ਼ਾਮ ਮੋਟਰਸਾਈਕਲ ਸਵਾਰਾਂ ਨੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ (Former Terrorist Ratandeep Singh) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਰਤਨਦੀਪ ਸਿੰਘ ਆਪਣੇ ਇੱਕ ਦੋਸਤ ਨਾਲ ਬਲਾਚੌਰ ਮੇਨ ਰੋਡ ’ਤੇ ਇੱਕ ਹਸਪਤਾਲ ਦੇ ਨੇੜੇ ਇੱਕ ਢਾਬੇ ਕੋਲ ਖੜ੍ਹਾ ਸੀ ਜਦੋਂ ਇੱਕ ਨੌਜਵਾਨ ਮੋਟਰਸਾਈਕਲ ’ਤੇ ਆਇਆ ਅਤੇ ਉਸ ਦੇ ਆਉਂਦੇ ਹੀ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੇਰ ਰਾਤ ਤੱਕ ਮਾਮਲੇ ‘ਤੇ ਕਾਰਵਾਈ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਸਮੇਂ ਪੁਲਿਸ ਵੱਲੋਂ ਰਤਨਦੀਪ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ।

ਰਤਨਦੀਪ ਕਰਨਾਲ ਦਾ ਰਹਿਣ ਵਾਲਾ ਸੀ ਅਤੇ ਬਲਾਚੌਰ ਵਿਖੇ ਕਿਸੇ ਕੰਮ ਲਈ ਆਇਆ ਹੋਇਆ ਸੀ। ਉਸ ਖ਼ਿਲਾਫ਼ ਕਈ ਕੇਸ ਦਰਜ ਸਨ ਅਤੇ ਪੁਲਿਸ ਨੇ ਉਸ ਨੂੰ 2014 ਵਿੱਚ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਉਹ 2019 ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ। ਚੰਡੀਗੜ੍ਹ ਵਿੱਚ 1999 ਵਿੱਚ ਉਹ ਪਾਸਪੋਰਟ ਦਫ਼ਤਰ ਨੇੜੇ ਹੋਏ ਬੰਬ ਧਮਾਕਿਆਂ ਅਤੇ ਪਾਣੀਪਤ ਵਿੱਚ ਰੇਲਵੇ ਪੁਲ ਉੱਤੇ ਹੋਏ ਬੰਬ ਧਮਾਕਿਆਂ ਵਿੱਚ ਸ਼ਾਮਲ ਸੀ।

Leave a Reply