ਭਵਾਨੀਗੜ੍ਹ : ਹੋਲੀ ਦੇ ਤਿਉਹਾਰ ਮੌਕੇ ਅੱਜ ਸਵੇਰੇ ਸ਼ਹਿਰ ਦੇ ਸਾਬਕਾ ਕੌਂਸਲਰ ’ਤੇ ਦੁੱਖ ਦਾ ਪਹਾੜ ਡਿੱਗ ਪਿਆ। ਪ੍ਰਾਪਤ ਸਮਾਚਾਰ ਅਨੁਸਾਰ ਮੇਨ ਬਾਜ਼ਾਰ ਵਿਚ ਸਥਿਤ ਸਾਬਕਾ ਕੌਂਸਲਰ (The Former Councilor) ਦੀ ਰੇਡੀਮੇਡ ਦੀ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਦੁਕਾਨ ਵਿੱਚ ਪਿਆ ਰੇਡੀਮੇਡ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਿੰਗਲਾ ਫੈਂਸੀ ਐਂਡ ਰੈਡੀਮੇਡ ਸਟੋਰ ਦੇ ਮਾਲਕ ਸਾਬਕਾ ਕੌਂਸਲਰ ਫਕੀਰ ਚੰਦ ਸਿੰਗਲਾ ਦੇ ਪੁੱਤਰ ਸੁਮੇਸ਼ ਸਿੰਗਲਾ ਨੇ ਦੱਸਿਆ ਕਿ ਅੱਜ ਤੜਕੇ ਕਰੀਬ 3 ਵਜੇ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਤੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਦੁਕਾਨ ਨੂੰ ਅੱਗ ਲੱਗੀ ਹੋਈ ਸੀ। ਸੁਮੇਸ਼ ਨੇ ਦੱਸਿਆ ਕਿ ਤੁਰੰਤ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ, ਸਾਮਾਨ ਨੂੰ ਸੜਨ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਸ਼ਿਸ਼ਾਂ ਅਸਫਲ ਰਹੀਆਂ ਅਤੇ ਕੁਝ ਹੀ ਸਮੇਂ ‘ਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸੰਗਰੂਰ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ ਪਰ ਉਦੋਂ ਤੱਕ ਦੁਕਾਨ ਦਾ ਬਹੁਤਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਦੁਕਾਨਦਾਰ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਇਸ ਘਟਨਾ ਵਿੱਚ ਉਸ ਦਾ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

Leave a Reply