ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਜ਼ਮੀਨ ‘ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ‘ਚ ਬੀਬੀ ਜਗੀਰ ਕੌਰ ਨੂੰ ਦੋਸ਼ੀ ਕਰਾਰ ਦਿੰਦਿਆਂ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਵਿੱਟਰ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਮਾਣਯੋਗ ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਐਨ.ਏ.ਸੀ. ਬੇਗੋਵਾਲ ਦੀ 172 ਕਨਾਲ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦਾ ਮੁਲਜ਼ਮ ਕਰਾਰ ਦਿੱਤਾ ਗਿਆ ਹੈ। ਹਾਈ ਕੋਰਟ EONAC ਬੇਗੋਵਾਲ ਨੂੰ ਕਬਜ਼ੇ ਵਾਲੀ ਜ਼ਮੀਨ ਦੇ ਕਿਰਾਏ ਵਜੋਂ 5 ਕਰੋੜ 91 ਲੱਖ ਰੁਪਏ ਦੀ ਵਸੂਲੀ ਕਰਨ ਅਤੇ ਉਕਤ 172 ਕਨਾਲ ਜ਼ਮੀਨ ਨੂੰ ਵਾਪਸ ਕਰਵਾਉਣ ਲਈ ਢੁੱਕਵੇਂ ਕਦਮ ਚੁੱਕਣ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਵਿਜੀਲੈਂਸ ਬਿਊਰੋ ਨੂੰ ਉਕਤ ਗੈਰ-ਕਾਨੂੰਨੀ ਕਬਜ਼ਿਆਂ ਦੀ ਇਜਾਜ਼ਤ ਦੇਣ ਵਾਲੇ ਅਧਿਕਾਰੀਆਂ ਵਿਰੁੱਧ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

ਪਟੀਸ਼ਨ ‘ਚ ਬੀਬੀ ਜਗੀਰ ਕੌਰ ‘ਤੇ 1996 ਤੋਂ 2014 ਤੱਕ ਬੇਗੋਵਾਲ ਦੀ 172 ਕਨਾਲ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਇਸ ਜ਼ਮੀਨ ‘ਤੇ ਹਾਈ ਸਕੂਲ ਦੀ ਉਸਾਰੀ ਕੀਤੀ ਗਈ ਸੀ ਅਤੇ ਉਸਾਰੀ ਕਾਰਨ ਐਨ.ਏ.ਸੀ. ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਉਸਾਰੀ ਹਟਾਉਣ ਦੀ ਬਜਾਏ ਇਸ ਸਕੂਲ ਵਿੱਚ ਇੰਟਰਨੈਸ਼ਨਲ ਸਕੂਲ ਚਲਾਉਣਾ ਸ਼ੁਰੂ ਕਰ ਦਿੱਤਾ, ਜਦੋਂ ਕਿ ਇਸ ਸਕੂਲ ਨੂੰ ਕਿਤੇ ਵੀ ਮਾਨਤਾ ਨਹੀਂ ਮਿਲੀ। ਇਸ ਸਕੂਲ ਨੂੰ ਸਰਕਾਰ ਤੋਂ 95 ਫੀਸਦੀ ਸਹਾਇਤਾ ਮਿਲਦੀ ਹੈ ਅਤੇ ਏਡਿਡ ਸਕੂਲ ਵਿੱਚ ਇੰਟਰਨੈਸ਼ਨਲ ਸਕੂਲ ਨਹੀਂ ਚਲਾਇਆ ਜਾ ਸਕਦਾ। ਇਸ ਖ਼ਿਲਾਫ਼ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਇਹ ਮਾਮਲਾ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ।

Leave a Reply