ਜਲੰਧਰ : ਜਲੰਧਰ (Jalandhar) ‘ਚ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਬਕਾ ਵਿਧਾਇਕ ਸਰਬਜੀਤ ਮੱਕੜ (MLA Sarabjit Makkar) ਦੇ ਬੇਟੇ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਸਰਬਜੀਤ ਮੱਕੜ ਦੇ ਛੋਟੇ ਬੇਟੇ ਕੰਵਰ ਦਾ ਕੁਝ ਦਿਨ ਪਹਿਲਾਂ ਆਪਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਸਿੰਘ ਪੁੱਤਰ ਕੰਵਰ ਨੂੰ ਬਿਮਾਰੀ ਕਾਰਨ ਦਿੱਲੀ ਦੇ ਇੱਕ ਹਸਪਤਾਲ ਵਿੱਚ ਆਈ.ਸੀ.ਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਇਸ ਦਰਦਨਾਕ ਘਟਨਾ ਕਾਰਨ ਪਰਿਵਾਰ ਦੁਖੀ ਹੈ ਅਤੇ ਰੋ ਰਿਹਾ ਹੈ।

Leave a Reply