ਸਿਕੰਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤ ਨੇ ਫੜ੍ਹਿਆ ਭਾਜਪਾ ਦਾ ਪੱਲਾ
By admin / April 11, 2024 / No Comments / Punjabi News
ਚੰਡੀਗੜ੍ਹ : IAS ਅਧਿਕਾਰੀ ਪਰਮਪਾਲ ਕੌਰ (IAS officer Parampal Kaur) ਨੇ ਹਾਲ ‘ਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬੀਤੇ ਦਿਨ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਹੋ ਗਿਆ ਸੀ। ਰਮਪਾਲ 2011 ਬੈਚ ਦੇ ਆਈਏਐਸ ਅਧਿਕਾਰੀ ਸਨ। ਉਹ ਇਸ ਸਾਲ ਅਕਤੂਬਰ ‘ਚ ਰਿਟਾਇਰ ਹੋਣ ਵਾਲੇ ਸੀ ਤੇ ਹੁਣ ਉਹ ਭਾਜਪਾ ‘ਚ ਰਸਮੀ ਤੌਰ ‘ਤੇ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਪਰਮਪਾਲ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ (Gurpreet Singh Maluka) ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
ਕਿਆਸ ਲਗਾਏ ਜਾ ਰਹੇ ਹਨ ਕਿ ਪਰਮਪਾਲ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ। ਮਲੂਕਾ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਅਤੇ ਅਕਾਲੀ ਸਰਕਾਰ ਵਿੱਚ ਸਿੱਖਿਆ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਪਰਮਪਾਲ ਸਿੱਧੂ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸਨ। ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਬਠਿੰਡਾ ਸੀਟ ਤੋਂ ਸੰਸਦ ਮੈਂਬਰ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।
ਜੇ ਬਠਿੰਡਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਾਲੇ ਪਾਸਿਓਂ ਚਰਚਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਸਿੰਘ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ, ਹਾਲਾਂਕਿ ਵਿੱਚ-ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀ ਚਰਚਾ ਛਿੜੀ ਸੀ। ਇਸ ਦੇ ਨਾਲ ਹੀ ਜੇ ਭਾਰਤੀ ਜਨਤਾ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਪਰਮਪਾਲ ਕੌਰ ਨੂੰ ਟਿਕਟ ਦੇ ਸਕਦੀ ਹੈ।