ਲੁਧਿਆਣਾ: ਇੱਥੇ ਦੱਸਣਾ ਉਚਿਤ ਹੋਵੇਗਾ ਕਿ ਹਾਲ ਹੀ ਵਿੱਚ ਸਿਵਲ ਹਸਪਤਾਲ (Civil Hospital)ਵਿੱਚ ਚੂਹਿਆਂ ਦੀ ਫੌਜ ਦੀ ਮੌਜੂਦਗੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਭਾਵੇਂ ਪ੍ਰਸ਼ਾਸਨ ਨੇ ਪੀਏਯੂ ਦੇ ਗ੍ਰਹਿ ਵਿਗਿਆਨ ਵਿਭਾਗ ਦੀ ਟੀਮ ਨੂੰ ਪਿੰਜਰੇ ਦੇ ਕੇ ਸਿਵਲ ਹਸਪਤਾਲ ਭੇਜਿਆ ਗਿਆ ਸੀ।

ਪਰ ਦੱਸਿਆ ਜਾ ਰਿਹਾ ਹੈ ਕਿ ਸਿਵਲ ਹਸਪਤਾਲ ਦੇ ਆਲੇ-ਦੁਆਲੇ ਕੂੜੇ ਦੇ ਢੇਰਾਂ ਨੂੰ ਨਾ ਚੁੱਕਣ ਕਾਰਨ ਚੂਹਿਆਂ ਦੀ ਭਰਮਾਰ ਹੈ, ਜਿਸ ਦੇ ਮੱਦੇਨਜ਼ਰ ਡੀਸੀ ਸਾਕਸ਼ੀ ਸਾਹਨੀ ਵੱਲੋਂ ਸਾਈਟ ਵਿਜ਼ਿਟ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਮੌਕੇ ’ਤੇ ਪੁੱਜੇ ਅਤੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਲੱਗੇ ਕੰਪੈਕਟਰ ਨੂੰ ਚਾਲੂ ਕਰਨ ਦੇ ਨਿਰਦੇਸ਼ ਦਿੱਤੇ। ਕਮਿਸ਼ਨਰ ਦਾ ਦਾਅਵਾ ਹੈ ਕਿ ਇਸ ਥਾਂ ਤੋਂ ਕੂੜੇ ਦੇ ਢੇਰਾਂ ਨੂੰ ਹਟਾਉਣ ਦਾ ਕੰਮ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ, ਜਿਸ ਨਾਲ ਸਿਵਲ ਹਸਪਤਾਲ ਵਿੱਚ ਚੂਹਿਆਂ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ।

ਕਮਿਸ਼ਨਰ ਨੇ ਸਿਵਲ ਹਸਪਤਾਲ ਦੇ ਨੇੜੇ ਸਥਿਤ ਟਿਊਬਵੈੱਲ ਦੀ ਜਗ੍ਹਾ ਦਾ ਵੀ ਦੌਰਾ ਕੀਤਾ। ਜਿੱਥੋਂ ਬਿਨਾਂ ਕਲੋਰੀਨੇਸ਼ਨ ਤੋਂ ਪਾਣੀ ਦੀ ਸਪਲਾਈ ਦਾ ਪਰਦਾਫਾਸ਼ ਹੋਇਆ। ਟਿਊਬਵੈੱਲ ਦੇ ਆਲੇ-ਦੁਆਲੇ ਕੂੜਾ ਸੁੱਟਿਆ ਜਾ ਰਿਹਾ ਹੈ ਅਤੇ ਕਲੋਰੀਨੇਸ਼ਨ ਦਾ ਕੋਈ ਪ੍ਰਬੰਧ ਨਹੀਂ ਹੈ, ਜਿਸ ‘ਤੇ ਕਮਿਸ਼ਨਰ ਨੇ ਟਿਊਬਵੈੱਲ ਵਾਲੀ ਜਗ੍ਹਾ ਦੀ ਸਫ਼ਾਈ ਕਰਵਾਉਣ ਅਤੇ ਚੈਂਬਰ ਬਣਾ ਕੇ ਕਲੋਰੀਨੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply