November 5, 2024

ਸਿਹਤ ਵਿਭਾਗ ਨੇ ਪੰਜਾਬ ‘ਚ ਮੈਡੀਕਲ ਸਟੋਰਾਂ ਖ਼ਿਲਾਫ਼ ਸ਼ੁਰੂ ਕੀਤੀ ਕਾਰਵਾਈ

ਅੰਮ੍ਰਿਤਸਰ : ਸਿਹਤ ਵਿਭਾਗ ਦੀ ਜ਼ੋਨਲ ਡਰੱਗ ਐਂਡ ਲਾਇਸੈਂਸ ਅਥਾਰਟੀ ਨੇ ਪੰਜਾਬ ਵਿੱਚ ਮੈਡੀਕਲ ਸਟੋਰਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਭਾਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ 94 ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕਰਕੇ 83 ਸਟੋਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਮੈਡੀਕਲ ਸਟੋਰਾਂ ਖ਼ਿਲਾਫ਼ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਤੋਂ ਬਾਅਦ ਵਿਭਾਗ ਨੇ ਉਪਰੋਕਤ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੈਡੀਕਲ ਸਟੋਰਾਂ ‘ਤੇ ਮਿਆਦ ਪੁਗਾ ਚੁੱਕੀਆਂ ਦਵਾਈਆਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਵਿਭਾਗ ਦੀ ਕਾਰਵਾਈ ਦੌਰਾਨ ਮੈਡੀਕਲ ਸਟੋਰਾਂ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਦਾ ਸਟੋਰ ਮਾਲਕ ਦਾ ਕੋਈ ਖਾਤਾ ਨਹੀਂ ਸੀ। ਵਿਭਾਗ ਦੀਆਂ ਟੀਮਾਂ ਨੇ 94 ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕਰਨ ਤੋਂ ਬਾਅਦ ਸਟੋਰ ਮਾਲਕਾਂ ਖ਼ਿਲਾਫ਼ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਅਦਾਲਤ ‘ਚ ਕੇਸ ਦਰਜ ਕਰਕੇ 83 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ।  ਇਸ ਦੌਰਾਨ ਹਰ ਮੈਡੀਕਲ ਸਟੋਰ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਤਰਨਤਾਰਨ ਵਿੱਚ ਕਰੀਬ 16 ਲੱਖ ਰੁਪਏ ਦੀਆਂ ਦਵਾਈਆਂ ਬਰਾਮਦ ਹੋਈਆਂ ਹਨ। ਇਸ ਦੌਰਾਨ ਸਟੋਰ ਮਾਲਕਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਸੁਧਾਰ ਨਾ ਕੀਤਾ ਗਿਆ ਤਾਂ ਵੱਡੀ ਕਾਰਵਾਈ ਕੀਤੀ ਜਾਵੇਗੀ।

By admin

Related Post

Leave a Reply