ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਸੁਖਬੀਰ ਬਾਦਲ ਇਸ ਹਮਲੇ ‘ਚ ਬਾਦਲ ਵਾਲ-ਵਾਲ ਬਚ ਗਏ। ਸ੍ਰੀ ਹਰਿਮੰਦਰ ਸਾਹਿਬ ‘ਚ ਬਾਦਲ ‘ਤੇ ਗੋਲੀ ਚੱਲੀ, ਖੁਸ਼ਕਿਸਮਤੀ ਨਾਲ ਉਥੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ।

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੋਮਵਾਰ ਨੂੰ ਸਾਬਕਾ ਅਕਾਲੀ-ਭਾਜਪਾ ਸਰਕਾਰ ਦੌਰਾਨ ਉਪ ਮੁੱਖ ਮੰਤਰੀ ਰਹੇ ਸੁਖਬੀਰ ਬਾਦਲ ਸਮੇਤ 17 ਅਕਾਲੀ ਮੰਤਰੀਆਂ ਵਿਰੁੱਧ ਧਾਰਮਿਕ ਸਜ਼ਾਵਾਂ ਦਾ ਐਲਾਨ ਕੀਤਾ ਹੈ।

ਇਹ ਸਜ਼ਾ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਅਤੇ ਸਿੱਖ ਨੌਜਵਾਨਾਂ ਦਾ ਕਤਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦਿਆਂ ‘ਤੇ ਨਿਯੁਕਤ ਕਰਨ ਸਮੇਤ ਕਈ ਸੰਪਰਦਾਇਕ ਗਲਤੀਆਂ ਲਈ ਦਿੱਤੀ ਗਈ ਹੈ।

Leave a Reply