ਚੰਡੀਗੜ੍ਹ : ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੀ ਕਾਰਜਕਾਰਨੀ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਅਸਤੀਫਾ ਇਸ ਲਈ ਦਿੱਤਾ ਹੈ ਤਾਂ ਜੋ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦਾ ਰਸਤਾ ਸਾਫ਼ ਹੋ ਸਕੇ। ਇਹ ਫੈਸਲਾ ਲੀਡਰਸ਼ਿਪ ਵਿੱਚ ਬਦਲਾਅ ਅਤੇ ਪਾਰਟੀ ਦੀ ਨਵੀਂ ਦਿਸ਼ਾ ਨੂੰ ਯਕੀਨੀ ਬਣਾਉਣ ਲਈ ਦਿੱਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।