ਅੰਮ੍ਰਿਤਸਰ : ਖਨੌਰੀ ਅਤੇ ਸ਼ੰਭੂ ਬਾਰਡਰ (Khanuri and Shambhu border) ਨੂੰ ਬੰਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਅੱਜ ਕਿਸਾਨਾਂ ਵੱਲੋਂ ਪਹਿਲੀ ਰਣਨੀਤੀ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੇ ਡੀ.ਸੀ ਦਫ਼ਤਰਾਂ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਲੜਾਈ ਵਿੱਚ ਐਸ.ਕੇ.ਐਮ ਵੀ ਹੁਣ ਸਿਆਸੀ ਤੌਰ ‘ਤੇ ਸਰਗਰਮ ਹੋ ਰਿਹਾ ਹੈ। ਕਿਸਾਨ ਆਗੂ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਐਸ.ਕੇ.ਐਮ ਦੁਆਰਾ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਕੁਝ ਸਮਾਂ ਮੰਗਿਆ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਮੀਟਿੰਗ ਦੀ ਮੰਗ ਕੀਤੀ ਹੈ ਪਰ ਹੁਣ ਤੱਕ ਤਿੰਨਾਂ ਆਗੂਆਂ ਨੇ ਮੀਟਿੰਗ ਸਬੰਧੀ ਕੋਈ ਜਵਾਬ ਨਹੀਂ ਦਿੱਤਾ ਹੈ। ਮੀਟਿੰਗ ਵਿੱਚ ਐਮ.ਐਸ.ਪੀ ਗਾਰੰਟੀ ਕਾਨੂੰਨ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

Leave a Reply