ਨਵੀਂ ਦਿੱਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 2 ਜੂਨ ਤੱਕ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਸੀ। ਕੇਜਰੀਵਾਲ ਦੀ ਸਿਹਤ ਕੁਝ ਠੀਕ ਨਾ ਹੋਣ ਕਾਰਨ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਸੁਪਰੀਮ ਕੋਰਟ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤਰਿਮ ਜ਼ਮਾਨਤ ਨੂੰ 7 ਹੋਰ ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦੀ ਬੈਂਚ ਨੇ ਮਾਮਲੇ ਨੂੰ ਚੀਫ਼ ਜਸਟਿਸ ਦੇ ਸਾਹਮਣੇ ਲੈ ਕੇ ਜਾਣ ਨੂੰ ਕਿਹਾ।

ਇੰਨਾ ਹੀ ਨਹੀਂ ਬੈਂਚ ਨੇ ਦੇਰ ਨਾਲ ਪਟੀਸ਼ਨ ਦਾਇਰ ਕਰਨ ‘ਤੇ ਵੀ ਸਵਾਲ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਚੀਫ ਜਸਟਿਸ ਮੁੱਖ ਮੰਤਰੀ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੂਚੀ ‘ਤੇ ਢੁਕਵਾਂ ਫੈਸਲਾ ਲੈਣਗੇ ਕਿਉਂਕਿ ਮੁੱਖ ਮਾਮਲੇ ‘ਚ ਫੈਸਲਾ ਰਾਖਵਾਂ ਰੱਖਿਆ ਗਿਆ ਹੈ।

ਦੱਸ ਦੇਈਏ ਕਿ ਕੇਜਰੀਵਾਲ ਨੇ ਆਪਣੀ ਨਵੀਂ ਪਟੀਸ਼ਨ ਵਿਚ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ  PET-CT ਸਕੈਨ ਨਾਲ ਕਈ ਦੂਜੇ ਟੈਸਟ ਕਰਾਉਣੇ ਹਨ। ਇਸ ਲਈ ਉਨ੍ਹਾਂ ਨੂੰ ਸਾਰੇ ਟੈਸਟਾਂ ਲਈ 7 ਦਿਨ ਦਾ ਸਮਾਂ ਮੰਗਿਆ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਵਜ਼ਨ 7 ਕਿਲੋਗ੍ਰਾਮ ਘੱਟ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਹੈ।

Leave a Reply