ਰਾਂਚੀ: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Former Chief Minister Hemant Soren) ਨੇ ਅਪਣੀ ਜਮਾਨਤ ਪਟੀਸ਼ਨ ਜੋ ਲਗਾਈ ਸੀ ਇਸ ‘ਤੇ ਅੱਜ ਸੁਪਰੀਮ ਕੋਰਟ (The Supreme Court)  ਨੇ ਸੁਣਵਾਈ ਕੀਤੀ। ਹੇਮੰਤ ਸੋਰੇਨ ਦੀ ਗ੍ਰਿਫਤਾਰੀ ਅਤੇ ਈਡੀ ਦੀ ਕਾਰਵਾਈ (The ED Action) ਵਿਰੁੱਧ ਉਨ੍ਹਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹੇਮੰਤ ਸੋਰੇਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ 5 ਮਈ ਤੱਕ ਟਾਲ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਮਈ ਨੂੰ ਹੋਵੇਗੀ।

ਇਸ ਦੇ ਨਾਲ ਹੀ ਫ਼ੈਸਲਾ ਕੀਤਾ ਗਿਆ ਹੈ ਕਿ ਹੇਮੰਤ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਸੁਪਰੀਮ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 6 ਮਈ ਤੱਕ ਜਵਾਬ ਦੇਣ ਲਈ ਕਿਹਾ ਹੈ। ਸੋਰੇਨ ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਣਾਉਣ ‘ਚ ਹਾਈ ਕੋਰਟ ਦੁਆਰਾ ਦੇਰੀ ਦਾ ਹਵਾਲਾ ਦਿੰਦੇ ਹੋਏ ਮੌਜੂਦਾ ਵਿਸ਼ੇਸ਼ ਛੁੱਟੀ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਕਿਹਾ ਕਿ  ਇਸ ਮਾਮਲੇ ‘ਚ ਸੋਰੇਨ ਦੀ ਗ੍ਰਿਫ਼ਤਾਰੀ ਸਬੰਧੀ ਪਟੀਸ਼ਨ ‘ਤੇ ਝਾਰਖੰਡ ਹਾਈ ਕੋਰਟ ਆਪਣਾ ਫ਼ੈਸਲਾ ਦੇ ਸਕਦੀ ਹੈ। ਇਹ ਹੁਕਮ 28 ਫਰਵਰੀ ਨੂੰ ਰਾਖਵਾਂ ਰੱਖਿਆ ਗਿਆ ਸੀ।

ਦੱਸ ਦੇਈਏ ਕਿ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਸੋਰੇਨ ਨੇ 2 ਫਰਵਰੀ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਹਾਈ ਕੋਰਟ ਦਾ ਰੁਖ ਕਰਨ ਲਈ ਕਿਹਾ ਸੀ। ਸੋਰੇਨ ਨੇ ਝਾਰਖੰਡ ਹਾਈ ਕੋਰਟ ਦਾ ਰੁਖ ਕੀਤਾ, ਜਿਸ ਨੇ ਈਡੀ ਦੀ ਗ੍ਰਿਫ਼ਤਾਰੀ ਦੇ ਮੁੱਦੇ ‘ਤੇ ਉਸ ਦੀ ਸੁਣਵਾਈ ਕੀਤੀ ਅਤੇ 28 ਫਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ, ਦੂਜੀ ਪਟੀਸ਼ਨ ਦੇ ਨਾਲ, ਸੋਰੇਨ ਨੇ 28 ਫਰਵਰੀ ਨੂੰ ਸੁਣਵਾਈ ਪੂਰੀ ਹੋਣ ਦੇ ਬਾਵਜੂਦ ਈਡੀ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਆਪਣੀ ਪਟੀਸ਼ਨ ‘ਤੇ ਫ਼ੈਸਲਾ ਸੁਣਾਉਣ ਵਿੱਚ ਝਾਰਖੰਡ ਹਾਈ ਕੋਰਟ ਦੁਆਰਾ ਦੇਰੀ ਦਾ ਹਵਾਲਾ ਦਿੰਦੇ ਹੋਏ ਸਿਖਰਲੀ ਅਦਾਲਤ ਤੱਕ ਪਹੁੰਚ ਕੀਤੀ ਹੈ।

Leave a Reply