ਸਪੋਰਟਸ ਡੈਸਕ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ , ਵੀਰਵਾਰ ਨੂੰ 1xBet ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ 11.14 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਹਨ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਨੁਸਾਰ, ਹੈੱਡਕੁਆਰਟਰ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਦੇ ਤਹਿਤ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ ‘ਤੇ ਜ਼ਬਤ ਕਰ ਲਿਆ ਹੈ।
ਈ.ਡੀ ਨੇ ਕਿਹਾ ਕਿ ਕੁਰਕੀ ਵਿੱਚ ਰੈਨਾ ਦੇ ਨਾਮ ‘ਤੇ 6.64 ਕਰੋੜ ਰੁਪਏ ਦੇ ਮਿਊਚੁਅਲ ਫੰਡ ਨਿਵੇਸ਼ ਅਤੇ ਧਵਨ ਦੇ ਨਾਮ ‘ਤੇ 4.5 ਕਰੋੜ ਰੁਪਏ ਦੀ ਅਚੱਲ ਜਾਇਦਾਦ ਸ਼ਾਮਲ ਹੈ।
The post ਸੁਰੇਸ਼ ਰੈਨਾ ਤੇ ਸ਼ਿਖਰ ਧਵਨ ਦੀਆਂ 11.14 ਕਰੋੜ ਰੁਪਏ ਦੀਆਂ ਜਾਇਦਾਦਾਂ ਈ.ਡੀ ਨੇ ਕੀਤੀਆਂ ਜ਼ਬਤ appeared first on TimeTv.



Leave a Reply