November 5, 2024

ਸੋਸ਼ਲ ਮੀਡੀਆ ‘ਤੇ ਇਹ ਰੀਲਾਂ ਬਣਾਉਣ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ

Latest Punjabi News | Reels on Social Media | Punjab

ਪੰਜਾਬ : ਸੋਸ਼ਲ ਮੀਡੀਆ ‘ਤੇ ਰੀਲਾਂ ਬਣਾ ਕੇ ਮਸ਼ਹੂਰ ਹੋਣ ਦਾ ਮੁਕਾਬਲਾ ਚੱਲ ਰਿਹਾ ਹੈ। ਇਸ ਸਿਲਸਿਲੇ ਵਿਚ ਕਈ ਵਾਰ ਲੋਕ ਅਜਿਹੀਆਂ ਗਲਤੀਆਂ ਕਰ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਜਾਨ ਵੀ ਚਲੀ ਜਾਂਦੀ ਹੈ। ਇਸ ਕਾਰਨ ਕਈ ਵਾਰ ਹਾਦਸੇ ਵਾਪਰਨ ਦੀਆਂ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ, ਜਿਸ ‘ਚ ਚੱਲਦੀ ਟਰੇਨ ਦੇ ਸਾਹਮਣੇ ਸਟੰਟ ਕਰਦੇ ਹੋਏ ਨੌਜਵਾਨ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ‘ਚ ਰੇਲਵੇ ਟਰੈਕ ‘ਤੇ ਸਟੰਟ ਅਤੇ ਖਤਰਨਾਕ ਵੀਡੀਓ ਬਣਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਆਰ.ਪੀ.ਐਫ ਕਮਾਂਡੈਂਟ ਅਰੁਣ ਤ੍ਰਿਪਾਠੀ ਨੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਵਿੱਚ ਕੋਈ ਵੀ ਰੇਲਵੇ ਸਟੇਸ਼ਨ, ਟਰੇਨ ਜਾਂ ਟ੍ਰੈਕ ਦੇ ਅੰਦਰ ਸਟੰਟ ਕਰਦਾ ਵੀਡੀਓ ਬਣਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਜੁਰਮਾਨਾ ਵੀ ਹੋ ਸਕਦਾ ਹੈ ਅਤੇ ਜੇਲ੍ਹ ਦੀ ਸਜ਼ਾ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੁਰੱਖਿਆ ਯਕੀਨੀ ਬਣਾਉਣਾ ਹੈ। ਪਹਿਲਾਂ ਅਜਿਹੇ ਲੋਕਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਜਾਂਦਾ ਸੀ ਪਰ ਹੁਣ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜੇਕਰ ਕੋਈ ਵੀ ਸਟੇਸ਼ਨ ‘ਤੇ ਸ਼ਾਰਟ ਵੀਡੀਓ ਬਣਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ‘ਚ ਦੋਸ਼ ਸਾਬਤ ਹੋਣ ‘ਤੇ ਸਜ਼ਾ ਅਤੇ ਜੁਰਮਾਨਾ ਵੀ ਹੋ ਸਕਦਾ ਹੈ। ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਟੇਸ਼ਨ ਪਰਿਸਰ ਵਿੱਚ ਸ਼ਾਰਟ ਵੀਡੀਓ ਬਣਾਉਣਾ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਯਾਤਰੀਆਂ ਦੀ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਹੈ। ਇਸ ਲਈ ਰੇਲਵੇ ਪਟੜੀਆਂ ਦੇ ਨਾਲ ਰਹਿਣ ਵਾਲੇ ਲੋਕਾਂ ਖਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਮਝਣਾ ਚਾਹੀਦਾ ਹੈ।

By admin

Related Post

Leave a Reply