ਸ੍ਰੀਨਗਰ : ਜੰਮੂ-ਕਸ਼ਮੀਰ (Jammu and Kashmir) ਦੀ ਰਾਜਧਾਨੀ ਸ੍ਰੀਨਗਰ ਵਿੱਚ ਅੱਜ ਗ੍ਰੇਨੇਡ ਹਮਲਾ ਹੋਇਆ। ਇਹ ਹਮਲਾ ਮੁੱਖ ਸ਼੍ਰੀਨਗਰ ‘ਚ ਟੀ.ਆਰ.ਸੀ. ਦਫ਼ਤਰ ਦੇ ਕੋਲ ਸੰਡੇ ਬਾਜ਼ਾਰ ‘ਚ ਹੋਇਆ। ਧਮਾਕੇ ‘ਚ ਕਰੀਬ 10 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਬਚਾਉਣ ਅਤੇ ਅੱਤਵਾਦੀਆਂ ਦੀ ਭਾਲ ਲਈ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਧਮਾਕੇ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਅਤੇ ਦੁਕਾਨਦਾਰਾਂ ਨੂੰ ਲੁਕਣ ਲਈ ਇਧਰ-ਉਧਰ ਭੱਜਣਾ ਪਿਆ।

ਇਸ ਦੇ ਨਾਲ ਹੀ ਬੀਤੇ ਦਿਨ ਸ੍ਰੀਨਗਰ ਦੇ ਖਾਨਯਾਰ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਸੀ। ਮੁਕਾਬਲੇ ‘ਚ ਜਵਾਨਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ।

Leave a Reply