ਅੰਮ੍ਰਿਤਸਰ: ਜੂਨ 1984 ਦੇ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਪ੍ਰੋਗਰਾਮ ਵਿੱਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਦ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪੰਜਾਬ ਜੰਗ ਦਾ ਅਖਾੜਾ ਨਾ ਬਣੇ। ਉਨ੍ਹਾਂ ਅਰਦਾਸ ਕੀਤੀ ਕਿ ਦਲ ਪੰਥ, ਟਕਸਾਲ, ਧਾਰਮਿਕ ਸੰਗਠਨ ਅਤੇ ਸਮੁੱਚਾ ਖ਼ਾਲਸਾ ਪੰਥ ਇੱਕਜੁੱਟ ਰਹੇ ਅਤੇ ਖ਼ਾਲਸਾ ਝੰਡੇ ਹੇਠ ਗੁਰੂ ਸਾਹਿਬ ਦੇ ਸਿਧਾਂਤਾਂ ਦੀ ਪਾਲਣਾ ਕਰੇ।
The post ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਰਦਾਸ appeared first on TimeTv.
Leave a Reply