ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੇ ਦਿਨ ਰਾਜ ਵਿਧਾਨ ਸਭਾ ਵਿੱਚ ਕਿਹਾ ਕਿ ਗੁਰੂਗ੍ਰਾਮ ਵਿੱਚ ਲਗਭਗ 1,000 ਕਰੋੜ ਰੁਪਏ ਦੀ ਲਾਗਤ ਨਾਲ 700 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਬਣਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਮਕਰਨ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਕੀਤਾ ਜਾਵੇਗਾ।
ਸ੍ਰੀ ਸੈਣੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿਧਾਨ ਸਭਾ ਵਿੱਚ ਅਧਿਕਾਰਤ ਮਤਾ ਪੇਸ਼ ਕਰਨ ਮਗਰੋਂ ਬੋਲ ਰਹੇ ਸਨ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਹੈ। ਇਸ ਪ੍ਰਸਤਾਵ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮਤਾ ਪੇਸ਼ ਕਰਦਿਆਂ ਸ੍ਰੀ ਸੈਣੀ ਨੇ ਕਿਹਾ ਕਿ ਕੱਲ੍ਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਹੈ ਅਤੇ ਇਸ ਮੌਕੇ ਇਹ ਸਦਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ, “ਅੱਜ ਮੈਂ ਸਦਨ ਨੂੰ ਦੱਸਣਾ ਚਾਹੁੰਦਾ ਹਾਂ ਕਿ ਗੁਰੂਗ੍ਰਾਮ ਵਿੱਚ ਲਗਭਗ 1,000 ਕਰੋੜ ਰੁਪਏ ਦੀ ਲਾਗਤ ਨਾਲ 700 ਬਿਸਤਰਿਆਂ ਦਾ ਸਰਕਾਰੀ ਹਸਪਤਾਲ ਬਣਾਇਆ ਜਾ ਰਿਹਾ ਹੈ। ਅਸੀਂ ਫ਼ੈਸਲਾ ਕੀਤਾ ਹੈ ਕਿ ਇਸ ਹਸਪਤਾਲ ਦਾ ਨਾਮ ਗੁਰੂ ਨਾਨਕ ਦੇਵ ਜੀ (PTI) ਦੇ ਨਾਮ ‘ਤੇ ਰੱਖਿਆ ਜਾਵੇਗਾ।