ਪੰਜਾਬ : ਪੰਜਾਬ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸੰਗਰੂਰ ਦੇ ਇਕ ਸਰਕਾਰੀ ਸਕੂਲ (Government school in Sangrur) ਦੇ ਪ੍ਰਿੰਸੀਪਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਬਣਾਈ ਸੀ। ਇਸ ਵਿੱਚ ਉਨ੍ਹਾਂ ਨੇ ਆਪਣੀ ਮੌਤ ਲਈ ਸਕੂਲ ਦੇ ਹੀ ਕੁਝ ਅਧਿਆਪਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਵੀਡੀਓ ਵਿੱਚ ਪ੍ਰਿੰਸੀਪਲ ਨੇ ਦੋਸ਼ ਲਾਇਆ ਹੈ ਕਿ ਉਸ ਦੇ ਸਕੂਲ ਦੇ ਕੁਝ ਅਧਿਆਪਕਾਂ ਨੇ ਅਧਿਆਪਕ ਯੂਨੀਅਨ ਨੂੰ ਬੁਲਾ ਕੇ ਉਸ ਦਾ ਅਪਮਾਨ ਕੀਤਾ ਹੈ। ਇਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਹੈ। ਉਨ੍ਹਾਂ ਨੇ ਵੀਡੀਓ ਵਿੱਚ ਕਿਹਾ ਕਿ ਉਸ ਦੀ ਮੌਤ ਲਈ ਸਕੂਲ ਦੇ ਕਈ ਅਧਿਆਪਕ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Leave a Reply