ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਖਡੂਰ ਸਾਹਿਬ ਤੋਂ ਨਹੀਂ ਲੜਣਗੇ ਚੋਣ
By admin / April 15, 2024 / No Comments / Punjabi News
ਜਲੰਧਰ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਪਾਰਟੀਆਂ ਲੀਡਰਾਂ ਵੱਲੋਂ ਪਾਰਟੀ ਫੇਰਬਦਲ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ (Jasbir Singh Dimpa) ਇਸ ਵਾਰ ਉੱਥੋਂ ਚੋਣ ਨਹੀਂ ਲੜਣਗੇ। ਉਨ੍ਹਾਂ ਵੱਲੋਂ ਹਾਲ ਹੀ ਵਿਚ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਤੋਂ ਕੁਝ ਅਜਿਹੇ ਹੀ ਸੰਕੇਤ ਮਿਲ ਰਹੇ ਹਨ।
ਦਰਅਸਲ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਲਿਖਿਆ ਹੈ, ‘ਨਵੇਂ ਸਫ਼ਰ ਦੀ ਸ਼ੁਰੂਆਤ।’ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਿਸੇ ਹੋਰ ਹਲਕੇ ਤੋਂ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਕਾਂਗਰਸ ਪਾਰਟੀ ਨੇ ਲੋਕ ਸਭਾ ਉਮੀਦਵਾਰਾਂ ਲਈ ਪੰਜਾਬ ਦੀ ਪਹਿਲੀ ਸੂਚੀ ਜਾਰੀ ਕੀਤੀ ਜਿਸ ਵਿਚ ਸੂਬੇ ਦੀਆਂ 6 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਪਾਰਟੀ ਨੇ 2 ਮੌਜੂਦਾ ਸੰਸਦ ਮੈਂਬਰਾਂ, ਗੁਰਜੀਤ ਸਿੰਘ ਔਜਲਾ ਤੇ ਅਮਰ ਸਿੰਘ ਨੂੰ ਤਾਂ ਮੁੜ ਟਿਕਟ ਦੇ ਦਿੱਤੀ, ਪਰ ਇਸ ਸੂਚੀ ਵਿਚ ਡਿੰਪਾ ਦਾ ਨਾਂ ਨਹੀਂ ਸੀ।