November 5, 2024

ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਦਾ ਲਾਇਸੈਂਸ ਕੀਤਾ ਜਾਵੇਗਾ ਰੱਦ

ਸਾਹਨੇਵਾਲ : ਪੰਜਾਬ ਵਿੱਚ ਲੋਕ ਸਭਾ ਚੋਣਾਂ (The Lok Sabha Elections) ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਚਾਹਲ (Kuldeep Chahal) ਨੇ ਹਾਲ ਹੀ ਵਿੱਚ ਕਮਿਸ਼ਨਰੇਟ ਅਧੀਨ ਪੈਂਦੇ ਸਾਰੇ ਥਾਣਿਆਂ (All The Police Stations) ਦੇ ਐਸ.ਐਚ.ਓਜ਼. ਅਤੇ ਚੌਕੀ ਇੰਚਾਰਜ ਨੂੰ ਤਾੜਨਾ ਕਰਦੇ ਹੋਏ ਉਨ੍ਹਾਂ ਦੇ ਇਲਾਕੇ ਦੇ ਸਾਰੇ ਬੰਦੂਕਧਾਰੀਆਂ ਦੇ ਹਥਿਆਰ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ।

ਭਾਵੇਂ ਪੰਜਾਬ ਵਿੱਚ ਚੋਣਾਂ 1 ਜੂਨ ਨੂੰ ਹੋਣੀਆਂ ਹਨ ਪਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਬੰਦੂਕਧਾਰਕਾਂ ਨੂੰ ਜਲਦੀ ਹੀ ਆਪਣੇ ਹਥਿਆਰ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਜੇਕਰ ਕਿਸੇ ਇਲਾਕੇ ‘ਚ ਹਥਿਆਰਾਂ ਸਬੰਧੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦਾ ਖ਼ਮਿਆਜ਼ਾ ਉਸ ਇਲਾਕੇ ਦੇ ਇੰਚਾਰਜ ਨੂੰ ਭੁਗਤਣਾ ਪਵੇਗਾ |

ਹੁਣ ਇਸ ਸਜ਼ਾ ਦਾ ਅਸਰ ਲਗਭਗ ਨਜ਼ਰ ਆਉਣ ਲੱਗ ਪਿਆ ਹੈ, ਜਿਸ ਦੇ ਮੱਦੇਨਜ਼ਰ ਸਾਹਨੇਵਾਲ ਥਾਣਾ ਅਤੇ ਕੂੰਮਕਲਾਂ ਥਾਣਾ ਖੇਤਰ ਵਿਚ ਹਥਿਆਰ ਲਗਭਗ ਜਮ੍ਹਾ ਹੋ ਗਏ ਹਨ। ਇਸ ਸਬੰਧੀ ਥਾਣਾ ਕੂੰਮ ਕਲਾਂ ਅਤੇ ਥਾਣਾ ਸਾਹਨੇਵਾਲ ਦੇ ਇੰਚਾਰਜ ਇੰਸਪੈਕਟਰ ਗੁਰਪ੍ਰਤਾਪ ਸਿੰਘ ਅਤੇ ਇੰਸਪੈਕਟਰ ਗੁਲਜਿੰਦਰਪਾਲ ਸਿੰਘ ਨੇ ਦੱਸਿਆ ਕਿ ਅਸਲਾ ਜਮ੍ਹਾ ਨਾ ਕਰਵਾਉਣ ਵਾਲੇ ਵਿਅਕਤੀਆਂ ਦੇ ਲਾਇਸੈਂਸ ਰੱਦ ਕਰਨ ਦੀ ਰਿਪੋਰਟ ਬਣਾ ਕੇ ਕਾਰਵਾਈ ਕੀਤੀ ਜਾ ਰਹੀ ਹੈ।

By admin

Related Post

Leave a Reply