November 5, 2024

ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼, 4 ਲੋਕ ਗ੍ਰਿਫ਼ਤਾਰ

ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ (Jalandhar Commissionerate Police) ਨੇ ਹਨੀ ਟ੍ਰੈਪ (honey trap) ਰਾਹੀਂ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਗਰੋਹ ਹਨੀ ਟ੍ਰੈਪ ਰਾਹੀਂ ਲੋਕਾਂ ਤੋਂ ਪੈਸੇ ਵਸੂਲਣ ਦਾ ਧੰਦਾ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਗਰੋਹ ਲੋਕਾਂ ਨੂੰ ਹੋਟਲ ਦੇ ਕਮਰਿਆਂ ਵਿੱਚ ਬੁਲਾ ਕੇ ਵੀਡੀਓ ਬਣਾ ਕੇ ਬਲੈਕਮੇਲ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਜਲੰਧਰ ਦੇ ਨੰਗਲ ਸ਼ਾਮਾ ਚੌਂਕ ਨੇੜੇ ਜਾਲ ਵਿਛਾ ਕੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਛਾਣ ਪ੍ਰੀਤ ਕੌਰ ਪੁੱਤਰੀ ਕਮਲਜੀਤ ਸਿੰਘ ਵਾਸੀ ਐੱਚ. ਐੱਨ. ਓ. ਐੱਲ. 51 ਅਮਰੀਕ ਨਗਰ ਜਲੰਧਰ, ਅਮਨ ਪਤਨੀ ਰਿਸ਼ਵ ਵਾਸੀ ਅਮਰੀਕ ਨਗਰ ਸਾਹਮਣੇ ਰਾਜੂ ਕਰਿਆਨਾ ਸਟੋਰ ਜਲੰਧਰ ਅਤੇ ਮੋਹਿਨੀ ਪਤਨੀ ਰਾਕੇਸ਼ ਕੁਮਾਰ ਵਾਸੀ ਅਮਰੀਕ ਨਗਰ, ਸਾਹਮਣੇ ਰਾਜੂ ਕਰਿਆਨਾ ਸਟੋਰ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਨੰਬਰ 44 ਮਿਤੀ 09-02-2024 ਅ/ਧ 384/420/120ਬੀ/506 ਆਈ. ਪੀ. ਸੀ. ਦਰਜ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਅਜੇ ਤੱਕ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਲੱਭਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਇਹ ਵੀ ਸਾਹਮਣੇ ਆਇਆ ਹੈ ਕਿ ਇਕ ਹੋਰ ਅਪਰਾਧੀ ਧਰਮਿੰਦਰ ਗਿੱਲ ਵਾਸੀ ਬਸਤੀ ਬਾਵਾ ਖੇਲ ਜਲੰਧਰ ਵੀ ਇਸ ਅਪਰਾਧ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

By admin

Related Post

Leave a Reply