ਚੰਡੀਗੜ੍ਹ : ਹਰਿਆਣਾ ‘ਚ ਸਹੁੰ ਚੁੱਕਣ ਤੋਂ ਬਾਅਦ ਮਹਿਕਮਾ ਲੈਣ ਦੀ ਉਡੀਕ ਕਰ ਰਹੇ ਡਿਪਟੀ ਕੈਬਨਿਟ ਮੰਤਰੀਆਂ (Deputy Cabinet Ministers) ਦਾ ਇੰਤਜ਼ਾਰ ਜਲਦ ਖਤਮ ਹੋਣ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਇਹ ਸੂਚੀ ਮੁੱਖ ਮੰਤਰੀ ਵੱਲੋਂ ਰਾਜ ਭਵਨ ਨੂੰ ਭੇਜ ਦਿੱਤੀ ਗਈ ਹੈ। ਰਾਜਪਾਲ ਦੀ ਵਾਪਸੀ ਤੋਂ ਬਾਅਦ ਹਰਿਆਣਾ ਕੈਬਨਿਟ ਦੇ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਦੀ ਸੂਚੀ ਜਾਰੀ ਹੋ ਸਕਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਬੰਡਾਰੂ ਦੱਤਾਤ੍ਰੇਅ ਅੱਜ ਸ਼ਾਮ ਚੰਡੀਗੜ੍ਹ ਪਰਤ ਸਕਦੇ ਹਨ। ਫਿਲਹਾਲ ਉਹ ਚੰਡੀਗੜ੍ਹ ਤੋਂ ਬਾਹਰ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਸ਼ਾਮ ਤੱਕ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਦਾ ਐਲਾਨ ਹੋ ਸਕਦਾ ਹੈ।

Leave a Reply